‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸੀਐਮ ਚਿਹਰੇ ਨੂੰ ਲੈ ਕੇ ਕਾਂਗਰਸ ਹਾਈਕਮਾਂਡ ‘ਤੇ ਹਮਲਾ ਕਰਦਿਆਂ ਕਿਹਾ ਕਿ ਉਪਰ ਵਾਲੇ ਲੋਕ ਕੋਈ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜਿਹੜਾ ਗਾਂਧੀ ਪਰਿਵਾਰ ਦੇ ਇਸ਼ਾਰਿਆਂ ‘ਤੇ ਕੰਮ ਕਰੇ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਵੇਂ ਦਾ ਮੁੱਖ ਮੰਤਰੀ ਹੋਵੇਗਾ, ਉਸੇ ਤਰ੍ਹਾਂ ਰਾਜ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਉੱਪਰ ਹਮਲਾ ਬੋਲਦਿਆਂ ਕਿਹਾ ਕਿ ਦੋ ਮੁੱਖ ਮੰਤਰੀਆਂ ਨੇ 25-30 ਸਾਲਾਂ ਵਿੱਚ ਪੰਜਾਬ ਨੂੰ ਬਰਬਾਦ ਕਰ ਦਿੱਤਾ। ਇਸਦੇ ਨਾਲ ਉਨ੍ਹਾਂ ਨੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੁਸੀਂ ਚੁਣਨਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਇਮਾਨਦਾਰ ਮੁੱਖ ਮੰਤਰੀ ਉੱਤੇ ਬਿਠਾਅ ਦਿਓਂਗੇ ਤਾਂ ਈਮਾਨਦਾਰੀ ਥੱਲੇ ਤੱਕ ਆਵੇਗੀ। ਜੇ ਉੱਤੇ ਚੋਰ ਬਿਠਾ ਦਿੱਤਾ ਤਾਂ ਕਦੇ ਵੀ ਪੰਜਾਬ ਦਾ ਵਿਕਾਸ ਨਹੀਂ ਹੋਵੇਗਾ।