Punjab

ਵੱਡੇ ਅਕਾਲੀ ਲੀਡਰ ਨੇ ਅਕਾਲੀ ਭਾਜਪਾ ਗਠਜੋੜ ਦੀ ਕੀਤੀ ਵਕਾਲਤ! ਅਕਾਲੀਆਂ ਨੂੰ ਇਕ ਹੋਣ ਦਾ ਸੱਦਾ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ‘ਤੇ ਨਰਾਇਣ ਸਿੰਘ ਚੌੜਾ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਮਲੂਕਾ ਨੇ ਕਿਹਾ ਕਿ ਪੁਲਿਸ ਨੂੰ ਪਤਾ ਸੀ ਕਿ ਨਰਾਇਣ ਸਿੰਘ ਚੌੜਾ ਦਰਬਾਰ ਸਾਹਿਬ ਵਿਚ ਪਿਛਲੇ ਦੋ ਦਿਨਾਂ ਤੋਂ ਫਿਰ ਰਿਹਾ ਹੈ ਅਤੇ ਇਸ ਦੇ ਬਾਵਜੂਦ ਉਨ੍ਹਾਂ ਐਫ.ਆਈ.ਆਰ ਵਿਚ ਢਿੱਲ ਦਿੱਤੀ ਹੈ। ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਸਾਰੇ ਇਕੱਠੇ ਹੁੰਦੇ ਹਨ ਤਾਂ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾ ਸਕਦਾ ਹੈ ਕਿਉਂ ਕਿ ਪੰਜਾਬ ਦੇ ਲੋਕ ਪਿਛਲੇ 8 ਸਾਲਾਂ ਤੋਂ ਪਰੇਸ਼ਾਨ ਹਨ। ਪੰਜਾਬ ਦਾ ਹਰ ਵਰਗ ਪਿਛਲੀ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁੱਖੀ ਹੈ। ਪੰਜਾਬ ਦੇ ਵਿਚ ਇਸ ਸਮੇਂ ਦਹੁਿਸ਼ਤ ਦਾ ਮਾਹੌਲ ਅਤੇ ਲੋਕ ਹੁਣ ਅਕਾਲੀ ਦਲ ਦੀ ਸਰਕਾਰ ਦੁਬਾਰਾ ਲਿਆਉਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਬਣਾਉਣ ਲਈ ਭਾਜਪਾ ਦਾ ਸਾਥ ਵੀ ਜ਼ਰੂਰੀ ਹੈ।

ਇਹ ਵੀ ਪੜ੍ਹੋ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਜਲਦ ਅਲਾਟ ਹੋਵੇਗੀ ਸਰਕਾਰੀ ਰਿਹਾਇਸ਼