Punjab

ਸਿਕੰਦਰ ਸਿੰਘ ਮਲੂਕਾ ਨੇ ਅਕਾਲੀ ਦਲ ’ਚ ਕੀਤੀ ਵਾਪਸੀ

ਸਿਕੰਦਰ ਸਿੰਘ ਮਲੂਕਾ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਕੀਤੀ ਹੈ।  ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੜ ਮਲੂਕਾ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਹੈ।  ਇਸ ਸੰਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ ਕਰ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਨੂੰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ।

ਬਾਦਲ ਨੇ ਕਿਹਾ ਕਿ ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮੁਹਿੰਮ ਵਿਚ ਸ਼ਾਮਿਲ ਹੋਣਗੇ।

ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੀ ਇਕਲੌਤੀ ਵਾਰਿਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕਜੁੱਟ ਹੋਵੋ, ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ।