ਅੱਜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਉਸ ਸਮੇਂ ਤਬੀਅਤ ਵਿਗੜ ਗਈ, ਜਦੋਂ ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿਚ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ ਤੋਂ ਬਾਹਰ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਦੇ ਕਰੀਬੀ ਹਲਕਾ ਰਾਮਪੁਰਾ ਦੇ ਇੰਚਾਰਜ ਹਰਿੰਦਰ ਹਿੰਦਾ ਮਹਿਰਾਜ ਨੇ ਦੱਸਿਆ ਕਿ ਗਰਮੀ ਹੋਣ ਕਰਕੇ ਸਿਕੰਦਰ ਸਿੰਘ ਮਲੂਕਾ ਨੂੰ ਥੋੜ੍ਹੀ ਘਬਰਾਹਟ ਮਹਿਸੂਸ ਹੋਈ ਸੀ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ ਪਰ ਉਹ ਬਿਲਕੁਲ ਠੀਕ ਹਨ।