The Khalas Tv Blog Punjab ਸਿੱਖ ਕਾਕਸ ਕਮੇਟੀ ਨੇ ਰਾਸ਼ਟਰਪਤੀ ਬਾਈਡਨ ਨਾਲ ਕੀਤੀ ਮੁਲਾਕਾਤ ! ਕੌਮਾਂਤਰੀ ਪੱਧਰ ‘ਤੇ ਸਿੱਖਾਂ ਦੀ ਸੁਰੱਖਿਆ ਨੂੰ ਲੈਕੇ ਚਿੰਤਾ ਜਤਾਈ
Punjab

ਸਿੱਖ ਕਾਕਸ ਕਮੇਟੀ ਨੇ ਰਾਸ਼ਟਰਪਤੀ ਬਾਈਡਨ ਨਾਲ ਕੀਤੀ ਮੁਲਾਕਾਤ ! ਕੌਮਾਂਤਰੀ ਪੱਧਰ ‘ਤੇ ਸਿੱਖਾਂ ਦੀ ਸੁਰੱਖਿਆ ਨੂੰ ਲੈਕੇ ਚਿੰਤਾ ਜਤਾਈ

ਬਿਉਰੋ ਰਿਪੋਰਟ : ਭਾਰਤ ਅਤੇ ਦੁਨੀਆ ਭਰ ਵਿੱਚ ਸਿੱਖਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਅਧਿਕਾਰਾਂ ਨੂੰ ਲੈਕੇ ਸਿੱਖ ਕਾਕਸ ਕਮੇਟੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨਾਲ 11 ਦਸੰਬਰ ਨੂੰ ਮੁਲਾਕਾਤ ਕੀਤੀ । ਮੀਟਿੰਗ ਸਿੱਖ ਕਾਕਸ ਦੀ ਕੋ-ਚੇਅਰ ਵੂਮੈਨ ਮੈਰੀ ਸਕੈਨਲ ਅਤੇ ਸਿੱਖ ਕਾਕਸ ਕਮੇਟੀ ਦੇ ਸੀਨੀਅਰ ਡਾਇਰੈਕਟਰ ਜਗਰਾਜ ਸਿੰਘ ਵੱਲੋਂ ਪ੍ਰਬੰਧਕ ਕੀਤੀ ਗਈ ਸੀ । ਜਦਕਿ ਡੈਲੀਗੇਸ਼ਨ ਦੀ ਅਗਵਾਈ ਸਿੱਖ ਕਾਕਸ ਕਮੇਟੀ ਦੇ ਡਾਇਰੈਕਟਰ ਡਾਕਟਰ ਪ੍ਰਿਤਪਾਲ ਸਿੰਘ ਨੇ ਕੀਤੀ ।

ਇਸ ਤੋਂ ਪਹਿਲਾਂ ਰਾਸ਼ਟਰਪਤੀ ਜੋ ਬਾਈਡਨ ਨੂੰ ਲਿਖੇ ਪੱਤਰ ਵਿੱਚ ਅਮਰੀਕਾ ਸਿੱਖ ਕਾਕਸ ਨੇ ਇਸ ਗੱਲ ਦੀ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ ਕਿ ਭਾਰਤ ਵਲੋਂ ਨਾ ਸਿਰਫ ਆਪਣੀ ਸਰਹੱਦਾਂ ਦੇ ਅੰਦਰ ਬਲਕਿ ਅਮਰੀਕਾ ਦੇ ਅੰਦਰ ਵੀ ਬੋਲਣ ਦੀ ਅਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਗੁਰਪਤਵੰਤ ਸਿੰਘ ਪੰਨੂ ਦਾ ਬਿਨਾਂ ਨਾ ਲਏ ਕਿਹਾ ਕਿ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਕੋਸ਼ਿਸ਼ ਕੀਤੀ ਹੈ । ਉਨ੍ਹਾਂ ਨੇ ਸਿੱਖਾਂ ਦੇ ਸੁਰੱਖਿਆ ਦੇ ਅਧਿਕਾਰ ‘ਤੇ ਜ਼ੋਰ ਦਿੰਦੇ ਹੋਏ ਕਿਹਾ ਭਾਰਤ ਪੰਜਾਬ ਅਤੇ ਸਿੱਖ ਡਾਇਸਪੋਰਾ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦੇ ਲਈ ਵੱਡਾ ਖਤਰਾ ਹੈ ।

ਸਿੱਖ ਕਾਕਸ ਵੱਲੋਂ ਰਾਸ਼ਟਰਪਤੀ ਨੂੰ ਲਿਖੇ ਗਏ ਪੱਤਰ ਵਿੱਚ ਇਸ ਗੱਲ ਦੀ ਸ਼ਲਾਘਾ ਕੀਤਾ ਗਈ ਹੈ ਕਿ ਪ੍ਰਸ਼ਾਸਨ ਨੇ ਕੌਮਾਂਤਰੀ ਪੱਧਰ ‘ਤੇ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ‘ਤੇ ਸਖਤ ਸਟੈਂਡ ਲਿਆ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਕੌਮਾਂਤਰੀ ਦਮਨ ਨੀਤੀ ਐਕਟ ਪਾਸ ਕਰਨ ਅਤੇ ਕੌਮਾਂਤਰੀ ਦਮਨ ਦੇ ਪ੍ਰਤੀ ਸਰਕਾਰ ਦੇ ਜਵਾਬ ਦੀ ਨੀਤੀ ਦੇ ਪਾੜੇ ਨੂੰ ਦੂਰ ਕਰਨ ਦੇ ਲਈ ਕਾਨੂੰਨ ਵੱਡਾ ਕਦਮ ਚੁੱਕਣ।

ਸਿੱਖ ਕਾਕਸ ਕਮੇਟੀ ਨੇ ਕਿਹਾ ਅਮਰੀਕਾ ਦੇ ਲੋਕਾਂ ਦੀ ਰੱਖਿਆ ਕਰਨ ਅਤੇ ਰਾਸ਼ਟਰ ਨੂੰ ਪਰਿਭਾਸ਼ਿਤ ਕਰਨ ਲਈ ਫੈਸਲਾਕੁੰਨ ਕਾਰਵਾਈ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕੌਮਾਂਤਰੀ ਪੱਧਰ ‘ਤੇ ਸਿੱਖਾਂ ਨੂੰ ਦਬਾਉਣਾ ਅਧਿਕਾਰਾਂ ਅਤੇ ਪ੍ਰਭੂਸੱਤਾ ਦੀ ਉਲੰਘਣਾ ਹੈ ਜੋ ਜ਼ਰੂਰੀ ਵਿਸ਼ਵਾਸ਼ ਨੂੰ ਕਮਜ਼ੋਰ ਕਰਦੀ ਹੈ ।

Exit mobile version