Punjab

ਪੰਥ ਵਿਰੋਧੀ ਤਾਕਤਾਂ ਖਿਲਾਫ ਸਿੱਖ ਭਾਈਚਾਰੇ ਨੂੰ ਇਕੱਠੇ ਰਹਿਣ ਦੀ ਹੈ ਲੋੜ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ :-  ਅੰਮ੍ਰਿਤਸਰ ‘ਚ ਅੱਜ 17 ਨਵੰਬਰ ਨੂੰ SGPC ਦੇ ਸਥਾਪਨਾ ਦਿਹਾੜੇ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਲੋਕਤੰਤਰ ਤਰੀਕੇ ‘ਤੇ ਵੱਡਾ ਸਵਾਲ ਚੁੱਕਿਆ ਹੈ, ਉਨ੍ਹਾਂ ਨੇ ਕਿਹਾ ਦੇਸ਼ ਵਿੱਚ  ਲੋਕਤਾਂਤਰਿਕ ਸਰਕਾਰ ਨਹੀਂ ਬਲਕਿ EVM ਨਾਲ ਕਾਬਜ਼ ਸਰਕਾਰ ਹੈ ਅਤੇ ਪਤਾ ਨਹੀਂ ਕਿੰਨੇ ਸਾਲ  EVM ਦੇ ਜ਼ਰੀਏ ਕਾਬਜ਼ ਰਹਿਣਗੀਆਂ, ਜਥੇਦਾਰ ਨੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਾਨੂੰ ਇਕੱਠੇ ਹੋਣਾ ਚਾਹੀਦਾ ਹੈ ਮਤਭੇਦ ਭੁੱਲਾ ਦੇਣੇ ਚਾਹੀਦੇ ਹਨ, ਕਿਉਂਕਿ ਜੇਕਰ ਅਸੀਂ ਛੋਟੇ ਮਸਲਿਆਂ ‘ਤੇ ਲੜ ਦੇ ਰਹਾਂਗੇ ਤਾਂ ਪੰਥ ਵਿਰੋਧੀ ਤਾਕਤਾਂ ਨੂੰ ਇਸ ਦਾ ਫ਼ਾਇਦਾ ਮਿਲੇਗਾ।

ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕੇਂਦਰ ਸਰਕਾਰ ਨੂੰ ਨਸੀਹਤ ਦਿੱਤੀ ਕੀ ਉਨ੍ਹਾਂ ਨੂੰ ਸਾਰੇ ਧਰਮਾਂ ਦਾ ਖਿਆਲ ਰੱ’ਖਣਾ ਚਾਹੀਦਾ ਹੈ ਇਹ ਕੇਂਦਰ ਦੀ ਜ਼ਿੰਮੇਵਾਰੀ ਹੈ ਕਿਉਂਕਿ ਇਹ ਪਹਿਲਾਂ ਮੌਕਾ ਨਹੀਂ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੇਂਦਰ ਸਰਕਾਰ ‘ਤੇ ਸਿੱਧੇ ਸਵਾਲ ਚੁੱਕੇ ਗਏ ਹੋਣ ਇਸ ਤੋਂ ਪਹਿਲਾਂ ਉਨ੍ਹਾਂ ਨੇ CAA ਦੇ ਮੁੱਦੇ ‘ਤੇ ਵੀ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਚੁੱਕੀ ਸੀ, ਸਾਕਾ ਨੀਲਾ ਤਾਰਾ ਮੌਕੇ ਵੀ ਜਥੇਦਾਰ ਦੇ ਇੱਕ ਬਿਆਨ ‘ਤੇ ਵਿਵਾਦ ਖੜਾਂ ਹੋ ਗਿਆ ਸੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਜੇਕਰ ਸਾਨੂੰ ਖ਼ਾਲਿਸਤਾਨ ਮਿਲ ਜਾਵੇਗਾ ਤਾਂ ਸਾਨੂੰ ਇਸ ਵਿੱਚ ਕੋਈ ਇਤਰਾਜ਼ ਨਹੀਂ ਹੈ, ਹਾਲਾਂਕਿ ਬਾਅਦ ਵਿੱਚੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਸਫ਼ਾਈ ਦਿੱਤੀ ਸੀ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ SGPC ਅਕਾਲੀ ਦਲ ਦੀ ਮਾਂ ਹੈ ਅਤੇ ਇਸ ਨੂੰ ਵੱਖ ਨਹੀਂ ਕੀਤਾ ਜਾ ਸਕਦਾ ਹੈ, ਜਥੇਦਾਰ ਨੇ ਕਿਹਾ ਜਿਹੜੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਨੂੰ ਲੈਕੇ ਸ੍ਰੀ ਅਕਾਲ ਤਖ਼ਤ ‘ਤੇ ਜਾਕੇ ਵਿਰੋਧ ਕਰ ਰਹੇ ਨੇ ਉਨ੍ਹਾਂ ਨੂੰ ਸਿਆਸੀ ਆਗੂਆਂ ਦੇ ਘਰਾਂ ਦੇ ਬਾਹਰ ਵਿਰੋਧ ਕਰਨਾ ਚਾਹੀਦਾ ਹੈ, ਸ੍ਰੀ ਅਕਾਲ ਤਖ਼ਤ ਸਿੱਖਾਂ ਦੀ ਸਿਰਮੋਰ ਸੰਸਥਾ ਹੈ।