ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ( Jathedar Takht Sri Akal Takht Sahib ) ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦੀ ਸ਼ਖਤ ਸ਼ਬਦਾ ‘ਚ ਨਿੰਦਾ ਕੀਤੀ ਹੈ।
ਇਸ ਮਾਮਲੇ ‘ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ । ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਨਰਾਜ਼ਗੀ ਜ਼ਾਹਰ ਕੀਤੀ ਹੈ । ਜਥੇਦਾਰ ਨੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪੁਲਿਸ ਜਿਸ ਤਰੀਕੇ ਨਾਲ ਜੁੱਤੀ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਗਈ ਸੀ ਉਹ ਸਰਾਸਰ ਗਲਤ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਤੜਨਾ ਕਰਦਿਆਂ ਕਿਹਾ ਕਿ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ।ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖਲ ਹੋ ਕੇ ਕਬਜਾ ਕਰਨ ਤੋਂ ਰੋਕਣ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਨਾ ਨਿੰਦਨਯੋਗ ਹੈ।
ਜਥੇਦਾਰ ਨੇ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਗੁਰਦੁਆਰਾ ਸਾਹਿਬਾਨ ‘ਤੇ ਪੁਲਿਸ ਦੇ ਜ਼ੋਰ ਨਾਲ ਕਬਜ਼ੇ ਕਰਨੇ ਹਨ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ।ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੋਚੀ ਸਮਝੀ ਸਾਜ਼ਿਸ਼ ਤਹਿਤ ਹਰਿਆਣਾ ਦੇ ਗੁਰਦੁਆਰਿਆਂ ਨੂੰ ਆਪਣੇ ਕਬਜ਼ੇ ਵਿਚ ਲੈਣਾ ਚਾਹੁੰਦੀ ਹੈ। ਇਸੇ ਮਨਸ਼ਾ ਤਹਿਤ ਹੀ ਬੀਤੇ ਕੱਲ੍ਹ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਹਰਿਆਣਾ ਕਮੇਟੀ ਦੇ ਅਹੁਦੇਦਾਰ ਹਰਿਆਣਾ ਪੁਲਿਸ ਨੂੰ ਨਾਲ ਲੈ ਕੇ ਦਾਖ਼ਲ ਹੋਏ ਅਤੇ ਆਪਹੁਦਰੀ ਕਾਰਵਾਈ ਕਰਦਿਆਂ ਗੋਲਕ ਦੇ ਤਾਲੇ ਵੱਢ ਦਿੱਤੇ ਗਏ।
ਇਸ ਮਗਰੋਂ ਧਰਮ ਪ੍ਰਚਾਰ ਕਮੇਟੀ ਦੇ ਕੁਰੂਕਸ਼ੇਤਰ ਸਥਿਤ ਸਿੱਖ ਮਿਸ਼ਨ ਦੇ ਦਫ਼ਤਰ ਦੇ ਵੀ ਤਾਲੇ ਤੋੜ ਕੇ ਵੀ ਕਬਜ਼ਾ ਕੀਤਾ ਗਿਆ। ਇਸ ਪ੍ਰਤੀ ਰੋਸ ਪ੍ਰਗਟਾਉਣ ਲਈ ਹਰਿਆਣਾ ਦੀਆਂ ਸੰਗਤਾਂ ਜਦੋਂ ਅੱਜ ਗੁਰਦੁਆਰਾ ਸਾਹਿਬ ਪੁੱਜੀਆਂ ਤਾਂ ਉਨ੍ਹਾਂ ’ਤੇ ਵੀ ਲਾਠੀਚਾਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਕਾਰਵਾਈ ’ਚ ਪੁਲਿਸ ਕਰਮੀਆਂ ਨੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੀ ਪਰਕਰਮਾਂ ਵਿਚ ਦਾਖਲ ਹੋ ਕੇ ਸਿੱਖ ਮਰਯਾਦਾ ਦਾ ਘੋਰ ਉਲੰਘਣ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਾਰਵਾਈ ਬੇਹੱਦ ਨਿੰਦਣਯੋਗ ਹੈ, ਜਿਸ ਲਈ ਸਿੱਧੇ ਤੌਰ ’ਤੇ ਹਰਿਆਣਾ ਦੀ ਸਰਕਾਰ ਜ਼ੁੰਮੇਵਾਰ ਹੈ।