Punjab

ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, ਨੈਸ਼ਨਲ ਹਾਈਵੇਅ ਜਾਮ ਕਰਨ ਦੀ ਦਿੱਤੀ ਚਿਤਾਵਨੀ

‘ਦ ਖਾਲਸ ਬਿਉਰੋ:ਪੰਜਾਬ ਵਿੱਚ ਬਹਿਬਲ ਗੋ ਲੀ ਕਾਂਡ ਵਿੱਚ ਪੁਲਿਸ ਦੀ ਗੋ ਲੀ ਨਾਲ ਸ਼ਹੀਦ ਹੋਏ ਨੋਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸਿੱਖ  ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ।ਗੁਰੂ ਗ੍ਰੰਥ ਸਾਹਿਬ ਦੀ ਬੇਅਦ ਬੀ ਦੀਆਂ ਘਟਨਾਵਾਂ ਵਾਪਰਨ ਤੋਂ   ਬਾਅਦ ਰੋ ਸ ਪ੍ਰਦ ਰਸ਼ਨ ਸ਼ੁਰੂ ਹੋਏ ਸੀ।

ਜਿਸ ਦੋਰਾਨ ਵਾਪਰੇ ਬਹਿਬਲ ਗੋ ਲੀ ਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਦੋ ਨੌਜਵਾਨਾਂ ਦੀ ਜਾਨ ਚਲੀ ਗਈ ਸੀ। ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ  ਦੋਸ਼ੀ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ 31 ਮਾਰਚ ਤੱਕ ਅਲਟੀਮੇਟਮ ਦਿੱਤਾ ਸੀ ,ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਾਰਣ ਸਿੱਖ ਜਥੇਬੰਦੀਆਂ ਨੇ ਇੱਹ ਐਲਾਨ ਕੀਤਾ ਹੈ ਕਿ ਅਪਰੈਲ ਤੋਂ ਨੈਸ਼ਨਲ ਹਾਈਵੇਅ ਜਾਮ ਕੀਤਾ ਜਾਵੇਗਾ।6 ਤਰੀਕ ਨੂੰ ਹੋਣ ਵਾਲੇ ਇਕੱਠ ਵਿਚ ਪੰਜਾਬ ਪੱਧਰ ਉਤੇ ਸੰਘਰਸ਼ ਨੂੰ ਤਿੱਖਾ ਕਰਨ ਬਾਰੇ ਫੈਸਲੇ ਲਏ ਜਾਣਗੇ।ਬਹਿਬਲ ਕਲਾਂ ਵਿਚ ਇਨਸਾਫ ਲਈ ਮੋਰਚਾ ਪਿਛਲੇ 110 ਦਿਨਾਂ ਤੋਂ ਜਾਰੀ ਹੈ।

ਇਸ ਮੋਰਚੇ ਤੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਖਪਾਲ ਸਿੰਘ ਖਹਿਰਾ ਨੇ ਵੀ ਮੋਰਚੇ ਦੇ ਮੰਚ ’ਤੇ ਆ ਕੇ ਸਮਰਥਨ ਦਿੰਦਿਆਂ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ ਸੀ।ਇਸ ਘਟਨਾ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਅਤੇ ਇਨਸਾਫ਼ ਮੋਰਚੇ ਦੇ ਮੋਹਰੀ ਸੁਖਰਾਜ ਨਿਆਮੀਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੱਤ ਸਾਲਾਂ ਬਾਅਦ ਵੀ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਸ਼ੁਰੂ ਕੀਤੀ ਕਾਰਵਾਈ ਨੂੰ ਕਿਸੇ ਅੰਜਾਮ ਤੱਕ ਨਹੀਂ ਪਹੁੰਚਾ ਸਕੀ।ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਨਾਮਜ਼ਦ ਹੋਏ ਉੱਚ ਪੁਲਿਸ ਅਧਿਕਾਰੀ ਜ਼ਮਾਨਤਾਂ ਲੈ ਕੇ ਬਾਹਰ ਘੁੰਮ ਰਹੇ ਹਨ ਅਤੇ ਅਦਾਲਤ ਵਿੱਚ ਚਲਾਨ ਪੇਸ਼ ਹੋ ਚੁੱਕਾ ਹੈ ਪਰ  ਦੋ ਸਾਲ ਬਾਅਦ ਵੀ ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਨਹੀਂ ਹੋ ਸਕੇ ਹਨ।