Punjab

ਸਿੱਖ ਅਤੇ ਹਿੰਦੂ ਜਥੇਬੰਦੀਆਂ ਐਸਐਸਪੀ ਨੂੰ ਮਿਲਿਆਂ, ਇਕ ਪ੍ਰਚਾਰਕ ‘ਤੇ ਕਾਰਵਾਈ ਦੀ ਕੀਤੀ ਮੰਗ

ਬਠਿੰਡਾ ਦੀਆਂ ਸਿੱਖ ਅਤੇ ਹਿੰਦੂ ਜਥੇਬੰਦੀਆਂ ਨਾਲ ਜੁੜੇ ਲੋਕਾਂ ਨੇ ਐਸਐਸਪੀ ਬਠਿੰਡਾ ਨੂੰ ਮਿਲ ਕੇ ਇਸਾਈ ਪ੍ਰਚਾਰਕ ਅੰਕੁਰ ਨਰੂਲਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਆਪਣੀਆਂ ਮੀਟਿੰਗਾਂ ਵਿੱਚ ‘ਕਰੂਸਾਈਡ’ ਸ਼ਬਦ ਦੀ ਵਰਤੋਂ ਕਰਨ ਦਾ ਨਾਲ-ਨਾਲ ਅਤੇ ਹਿੰਦੂ ਸਿੱਖ ਮਾਨਤਾਵਾਂ ’ਤੇ ਗਲਤ ਟਿੱਪਣੀਆਂ ਵੀ ਕਰ ਰਿਹਾ ਹੈ। ਜਿਸ ਦੇ ਤਹਿਤ ਉਸ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ।

ਐਸਐਸਪੀ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਪਾਸਟਰ ਅੰਕੁਰ ਨਰੂਲਾ ਦਾ ਯੂਟਿਊਬ ਲਿੰਕ ਸਾਂਝਾ ਕੀਤਾ ਗਿਆ ਹੈ। ਜਥੇਬੰਦੀਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਚੈਨਲ ’ਤੇ ਲੋਕਾਂ ਨੂੰ ਗੁੰਮਰਾਹ ਕਰਕੇ ਝੂਠਾ ਪ੍ਰਚਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਾਰਨੀਸਾਈਡ ਮਤਲਬ ਕਤਲੇਆਮ ਕਰਨ ਲਈ ਉਕਸਾਇਆ ਜਾ ਰਿਹਾ ਹੈ। ਜੋ ਦੇਸ਼ ਅਤੇ ਪੰਜਾਬ ਦੀ ਸਦਭਾਵਨਾ ਲਈ ਘਾਤਕ ਸਿੱਧ ਹੋ ਸਕਦਾ ਹੈ। ਅਜਿਹੇ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਕੇ ਅਰਾਜਕਤਾ ਫੈਲਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਅਜਿਹੇ ਪ੍ਰਚਾਰਕਾਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ, ਦੇਸ਼ਧ੍ਰੋਹ ਦੇ ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ –   ਆ ਗਿਆ ਮੂਸੇਵਾਲਾ ਦਾ 7ਵਾਂ ਗਾਣਾ! ਇਸ Youtube ਪਲੇਟਫਾਰਮ ‘ਤੇ ਕੁਮੈਂਟਾਂ ਦਾ ਹੜ੍ਹ, ਦੀਪ ਸਿੱਧੂ ਵੀ ਨਜ਼ਰ ਆਇਆ!