The Khalas Tv Blog International ਲਹਿੰਦੇ ਪੰਜਾਬ ’ਚ ਸਿੱਖ ਮੈਰਿਜ ਐਕਟ 2024 ਮਨਜ਼ੂਰ! ਹਿੰਦੂ ਮੈਰਿਜ ਐਕਟ ਦੀ ਵੀ ਤਿਆਰੀ
International Religion

ਲਹਿੰਦੇ ਪੰਜਾਬ ’ਚ ਸਿੱਖ ਮੈਰਿਜ ਐਕਟ 2024 ਮਨਜ਼ੂਰ! ਹਿੰਦੂ ਮੈਰਿਜ ਐਕਟ ਦੀ ਵੀ ਤਿਆਰੀ

ਲਾਹੌਰ- ਗੁਆਂਢੀ ਦੇਸ਼ ਪਾਕਿਸਤਾਨ ਦੇ ਪੰਜਾਬ ਵਿੱਚ ਸੂਬਾ ਸਰਕਾਰ ਨੇ ਬੀਤੇ ਦਿਨ ਮੰਗਲਵਾਰ ਨੂੰ ਸਿੱਖ ਮੈਰਿਜ ਐਕਟ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਲਹਿੰਦੇ ਪੰਜਾਬ ਵਿੱਚ ਸਿੱਖ ਭਾਈਚਾਰੇ ਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋੜੇ ਆਪਣਾ ਵਿਆਹ ਤੇ ਤਲਾਕ ਰਜਿਸਟਰ ਕਰਾ ਸਕਦੇ ਹਨ। ਲਹਿੰਦੇ ਪੰਜਾਬ ਦੀ ਕੈਬਨਿਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੰਜਾਬ ਸਿੱਖ ਆਨੰਦ ਕਾਰਜ ਮੈਰਿਜ ਰਜਿਸਟਰਾਰ ਅਤੇ ਮੈਰਿਜ ਰੂਲਜ਼ 2024 ਨੂੰ ਮਨਜ਼ੂਦੀ ਦਿੱਤੀ।

ਲਹਿੰਦੇ ਪੰਜਾਬ ਦੇ ਘੱਟ ਗਿਣਤੀਆਂ ਤੇ ਮਨੁੱਖੀ ਅਧਿਕਾਰਾਂ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਇਸ ਨੂੰ ਸਿੱਖਾਂ ਲਈ ਇਤਿਹਾਸਕ ਦਿਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੁਨੀਆ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਪੰਜਾਬ ਸਿੱਖ ਮੈਰਿਜ ਐਕਟ ਲਾਗੂ ਕੀਤਾ ਗਿਆ ਹੈ।

ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਦੂਜੇ ਸੂਬਿਆਂ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕ ਵੀ ਆਪਣੇ ਵਿਆਹ ਰਜਿਸਟਰ ਕਰਵਾਉਣ ਲਈ ਪੰਜਾਬ ਸੂਬੇ ਵਿੱਚ ਆ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹਿੰਦੂ ਮੈਰਿਜ ਐਕਟ ਨੂੰ ਵੀ ਕੈਬਨਿਟ ਅੱਗੇ ਰੱਖਿਆ ਜਾਵੇਗਾ। ਅਰੋੜਾ ਮੁਤਾਬਕ ਸਿੱਖ ਮੈਰਿਜ ਐਕਟ ਦੀ ਪ੍ਰਵਾਨਗੀ ਸਾਲ 2017 ਤੋਂ ਉਡੀਕੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮਰੀਅਮ ਨਵਵਾਜ਼ ਸਰਕਾਰ ਸਕੂਲੀ ਪਾਠਕ੍ਰਮ ਵਿੱਚੋਂ ਨਫ਼ਰਤ ਨਾਲ ਸਬੰਧਿਤ ਪਾਠਕ੍ਰਮਾਂ ਨੂੰ ਹਟਾਏਗੀ ਤੇ ਉਨ੍ਹਾਂ ਦੀ ਥਾਂ ’ਤੇ ਸ਼ਾਂਤੀ ਕਾਇਮ ਕਰਨ ਨਾਲ ਸਬੰਧਿਤ ਪਾਠਕ੍ਰਮ ਸ਼ਾਮਲ ਕੀਤਾ ਜਾਵੇਗਾ। ਉਮਰ 18 ਸਾਲ ਜਾਂ ਵੱਧ ਹੋਵੇ, ਜੇ ਵਿਆਹ ਵਿੱਚ ਕੋਈ ਅੜਿੱਕਾ ਆਉਂਦਾ ਹੈ ਤਾਂ ਉਸ ਨੂੰ ਪੰਜ ਮੈਂਬਰੀ ਸੰਗਤ ਵੱਲੋਂ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ – ਜ਼ਮੀਨੀ ਵਿਵਾਦ ਦੌਰਾਨ ਚੱਲੀਆਂ ਗੋਲੀਆਂ, ਪਿਓ ਪੁੱਤ ਸਮਤੇ ਤਿੰਨ ਜਣਿਆਂ ਦੀ ਮੌਤ
Exit mobile version