International

ਪਾਕਿ ‘ਚ ‘ਸਿੱਖ ਮੈਰਿਜ ਐਕਟ’ ਲਾਗੂ, SGPC ਵੀ ਇਸ ਐਕਟ ਨੂੰ ਲਾਗੂ ਕਰਵਾਉਣ ਲਈ ਯਤਨ ਕਰੇ: PSGPC

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਨਾਲ ਭਾਵਨਾਵਾਂ ਦੀ ਕਦਰ ਕਰਦਿਆਂ ਪਾਕਿਸਤਾਨ ‘ਚ ‘ਸਿੱਖ ਮੈਰਿਜ ਐਕਟ’ ਲਾਗੂ ਕਰ ਦਿੱਤਾ ਗਿਆ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਮੁੱਚੀ ਸਿੱਖ ਕੌਮ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ।

 

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਇਤਿਹਾਸਿਕ ਫੈਸਲੇ ਤੋਂ ਬਾਅਦ SGPC ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ‘ਸਿੱਖ ਮੈਰਿਜ ਐਕਟ’ ਨੂੰ ਭਾਰਤ ਵਿੱਚ ਲਾਗੂ ਕਰਨ ਲਈ ਯਤਨਸ਼ੀਲ ਹੋਣ ਤਾਂ ਜੋ ਭਾਰਤ ‘ਚ  ਸਿੱਖਾਂ ਦੀ ਵੱਖਰੀ ਪਛਾਣ ਕਾਇਮ ਰਹਿ ਸਕੇ। ਕਿਉਂਕਿ ਭਾਰਤ ਵਿੱਚ ਸਿੱਖਾਂ ਦੇ ਵਿਆਹ ‘ਹਿੰਦੂ ਮੈਰਿਜ ਐਕਟ’ ਅਧੀਨ ਹੀ ਰਜਿਸਟਰਡ ਕੀਤੇ ਜਾਂਦੇ ਹਨ।