ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਅਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਇੱਕ ਵਾਰ ਫਿਰ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਇਸ ਵਾਰ ਜੇਲ੍ਹ ਪ੍ਰਸ਼ਾਸਨ ਤੋਂ ਨਹੀਂ ਸਗੋਂ ਅੰਮ੍ਰਿਤਸਰ ਦੇ ਡੀਸੀ ਤੋਂ ਖ਼ਫ਼ਾ ਹਨ। ਇਸ ਲਈ ਉਨ੍ਹਾਂ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਇੱਕ ਪੱਤਰ ਲਿਖਿਆ ਹੈ।
ਇਸ ਵਜ੍ਹਾ ਕਾਰਨ ਕਰ ਰਹੇ ਰੋਸ ਪ੍ਰਦਰਸ਼ਨ
ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ‘ਚ ਹੀ ਪ੍ਰਦਰਸ਼ਨ ਸ਼ੁਰੂ ਕੀਤਾ ਹੈ ਕਿਉਂਕਿ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਪਰਮਿਸ਼ਨ ‘ਚ ਦੇਰੀ ਹੁੰਦੀ ਹੈ ਅਤੇ ਕਈ-ਕਈ ਘੰਟੇ ਮਿਲਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ।
ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਪੱਤਰ ਵਿੱਚ ਡਿਪਟੀ ਕਮਿਸ਼ਨਰ ਖ਼ਿਲਾਫ਼ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜੇਲ੍ਹ ਬੰਦੀ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਡੀਸੀ ਅੰਮ੍ਰਿਤਸਰ ਸਾਡੇ ਨਾਲ ਗੱਲਬਾਤ ਕਰਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਬੈਠ ਗਏ ਸਨ। ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਇਸਦਾ ਖ਼ੁਲਾਸਾ ਕਰਦਿਆਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ‘ਤੇ ਵੱਡਾ ਦੋਸ਼ ਲਾਇਆ ਸੀ। ਕਿਰਨਦੀਪ ਕੌਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਖਾਣੇ ਵਿੱਚ ਤੰਬਾਕੂ ਮਿਲਾ ਕੇ ਕੈਦੀਆਂ ਨੂੰ ਦਿੱਤੇ ਜਾਣ ਦਾ ਇਲਜ਼ਾਮ ਲਗਾਇਆ ਸੀ।
ਕਿਰਨਦੀਪ ਕੌਰ ਨੇ ਦੱਸਿਆ ਸੀ ਕਿ ਕਈ ਵਾਰ ਦਾਲ ਸਬਜ਼ੀ ਵਿੱਚ ਨਮਕ ਹੀ ਨਹੀਂ ਪਾਇਆ ਜਾਂਦਾ। ਹੋਰ ਤਾਂ ਹੋਰ, ਖਾਣਾ ਤਿਆਰ ਕਰਦੇ ਸਮੇਂ ਸੁੱਧਤਾ ਦਾ ਧਿਆਨ ਵੀ ਨਹੀਂ ਰੱਖਿਆ ਜਾਂਦਾ। ਤੰਬਾਕੂ ਸੇਵਨ ਕਰਨ ਵਾਲਿਆਂ ਦੇ ਹੱਥੋਂ ਸਿੰਘਾਂ ਲਈ ਖਾਣਾ ਤਿਆਰ ਕਰਵਾਇਆ ਜਾਂਦਾ ਹੈ।