The Khalas Tv Blog Punjab ਢੀਂਡਸਾ ਦੀ ਪਾਰਟੀ ‘ਚ ਇੱਕ ਹੋਰ ਵਾਧਾ,ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਇੱਕ ਧੜਾ ਢੀਂਡਸਾ ਨਾਲ ਰਲਿਆ
Punjab

ਢੀਂਡਸਾ ਦੀ ਪਾਰਟੀ ‘ਚ ਇੱਕ ਹੋਰ ਵਾਧਾ,ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਇੱਕ ਧੜਾ ਢੀਂਡਸਾ ਨਾਲ ਰਲਿਆ

‘ਦ ਖ਼ਾਲਸ ਬਿਊਰੋ:- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਧੜੇ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੰਮ ਕਰਨ ਦਾ ਐਲਾਨ ਕੀਤਾ ਹੈ। ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਧੜੇ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਕਾਹਲੋਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਅਕਾਲੀ ਦਲ ’ਚ ਸਾਥ ਦੇਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਭੰਗ ਕਰ ਦਿੱਤਾ ਹੈ ਅਤੇ ਨਵੇਂ ਸਿਰੇ ਤੋਂ ਅਕਾਲੀ ਦਲ ਵਿੱਚ ਕੰਮ ਕਰਨ ਦਾ ਐਲਾਨ ਕੀਤਾ ਹੈ।

ਢੀਂਡਸਾ ਦੇ ਘਰ ’ਤੇ ਹੋਈ ਮੀਟਿੰਗ ’ਚ ਨਵੇਂ ਬਣਨ ਵਾਲੇ ਅਕਾਲੀ ਦਲ ਅਤੇ ਫੈਡਰੇਸ਼ਨ ਨੂੰ ਜਥੇਬੰਦ ਕਰਨ ਬਾਰੇ ਲੰਮੀਆਂ ਵਿਚਾਰਾਂ ਕਰਨ ਮਗਰੋਂ ਸਤਨਾਮ ਸਿੰਘ ਕਾਹਲੋਂ ਨੇ ਫੈਡਰੇਸ਼ਨ ਨੂੰ ਭੰਗ ਕਰਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬਚਿੱਤਰ ਸਿੰਘ ਲਾਡੇਵਾਲ, ਅਵਤਾਰ ਸਿੰਘ, ਤਰਸੇਮ ਸਿੰਘ ਖੇਲਾ, ਰਾਜ ਸਿੰਘ ਗਿੱਲ, ਗੁਰਜੀਤ ਸਿੰਘ ਬਾਠ, ਅਮਨਦੀਪ ਸਿੰਘ ਮਾਨ, ਰਣਧੀਰ ਸਿੰਘ ਉਪੋਕੇ, ਗੁਰਸੇਵ ਸਿੰਘ ਹਰਪਾਲਪੁਰ ਤੇ ਦੇਵਿੰਦਰ ਸਿੰਘ ਸੋਢੀ ਹਾਜ਼ਰ ਸਨ।

Exit mobile version