‘ ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਦੀਆਂ ਵਾਪਰ ਰਹੀਆਂ ਘਟ ਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਅਤੇ ਨਿਆਂ ਤੰਤਰ ਸਿੱਖਾਂ ਦੇ ਜਾਗਤ ਜੋਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਇਨਸਾਫ ਦੀ ਆਸ ਨਹੀਂ ਰਹੀ ਅਤੇ ਸਿਰਫ਼ ਗੁਰੂ ‘ਤੇ ਹੀ ਭਰੋਸਾ ਰਹਿ ਗਿਆ ਹੈ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਦੀਆਂ ਘਟ ਨਾਵਾਂ ਰੋਕਣ ਲਈ ਆਪ ਪਹਿਰੇਦਾਰੀ ਕਰਨ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨਾਂ ਨੇ ਬੇ ਅਦਬੀ ਮਾਮਲਿਆਂ ਦੀ ਤਾਜ਼ਾ ਸਥਿਤੀ ਉੱਤੇ ਵਿਚਾਰ ਕਰਨ ਲ਼ਈ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਕਈ ਚਿੰਤਕਾਂ ਅਤੇ ਸਿੱਖ ਵਿਦਵਾਨਾਂ ਨੇ ਹਿੱਸਾ ਲਿਆ।
ਉਨ੍ਹਾਂ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਿਸੇ ਪ੍ਰਮਾਣ ਦੇ ਮੁਥਾਜ ਨਹੀਂ। ਕਈ ਅਦਿੱਖ ਜਥੇਬੰਦੀਆਂ ਲੰਬੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮਾਨ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਇਹੋ ਵਜ੍ਹਾ ਹੈ ਕਿ ਪਿੰਡਾਂ ਤੋਂ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਹੁਰਮਤੀ ਦੀ ਘਟ ਨਾ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਬੇਹੁਰਮਤੀ ਦੀਆਂ ਘਟ ਨਾਵਾਂ ਦੇ ਦੋਸ਼ੀ ਪੁਲਿਸ ਦੇ ਹਵਾਲੇ ਕੀਤੇ ਜਾਂਦੇ ਰਹੇ ਹਨ ਪਰ ਨਾ ਤਾਂ ਪ੍ਰਸ਼ਾਸਨ ਵੱਲੋਂ ਅਤੇ ਨਾ ਹੀ ਨਿਆਂ ਪਾਲਿਕਾ ਵੱਲੋਂ ਮਿਸਾਲੀ ਸਜ਼ ਦਿੱਤੀ ਗਈ ਹੈ ਜਿਸ ਕਰਕੇ ਘਟ ਨਾਵਾਂ ਬੇਰੋਕ ਵਾਪਰਦੀਆਂ ਰਹੀਆਂ। ਉਨ੍ਹਾਂ ਨੇ ਦੁੱਖ ਪ੍ਰਗਟ ਕੀਤਾ ਕਿ ਦੋਸ਼ੀਆਂ ਨੂੰ ਸਬਕ ਸਿਖਾਉਣ ਦੀ ਥਾਂ ਮਨੋਰੋਗੀ ਦੱਸ ਕੇ ਜਾਂ ਕੋਈ ਹੋਰ ਬਹਾਨਾ ਲਾ ਕੇ ਬਰੀ ਕਰ ਦਿੱਤਾ ਜਾਂਦਾ ਰਿਹਾ ਹੈ। ਜਥੇਦਾਰ ਜਿਹੜੇ ਕਿ ਕਾਫ਼ੀ ਚਿੰਤਤ ਨਜ਼ਰ ਆ ਰਹੇ ਸਨ,ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਕੇਂਦਰ ਅਤੇ ਏਜੰਸੀਆਂ ਅਮਨ ਸ਼ਾਂਤੀ ਨੂੰ ਅੱਗ ਲਾਉਣ ਦੀਆਂ ਘਟ ਨਾਵਾਂ ਵਿੱਚ ਅਸਫ਼ਲ ਰਹੀਆਂ ਹਨ। ਖੂਫੀਆ ਏਜੰਸੀਆਂ ਦੀ ਨਾਲਾਇਕੀ ਕਾਰਨ ਹੀ ਘਟ ਨਾਵਾਂ ਵੱਧਦੀਆਂ ਗਈਆਂ। ਉਨ੍ਹਾਂ ਨੇ ਮੀਡੀਆ ਉੱਤੇ ਵੀ ਬੇਹੁਰਮਤੀ ਦੀਆਂ ਘਟ ਨਾਵਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਉੱਤੇ ਇਤਰਾਜ਼ ਕੀਤਾ। ਉਨ੍ਹਾਂ ਨੇ ਅੰਤ ਵਿੱਚ ਮੁੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਰੋਕਣ ਲਈ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਪਰਦਾਵਾਂ ਨੂੰ ਰੋਕਣ ਲਈ ਜ਼ਿੰਮੇਵਾਰੀ ਆਪਣੇ ਸਿਰ ਲੈਣ ਦਾ ਸੱਦਾ ਦਿੱਤਾ।