Punjab

MP ਸਿਮਰਨਜੀਤ ਸਿੰਘ ਮਾਨ ਹਾਊਸ ਅਰੈਸਟ ! ਇਸ ਐਲਾਨ ਤੋਂ ਬਾਅਦ ਗ੍ਰਿਫਤਾਰ

ਬਿਉਰੋ ਰਿਪੋਰਟ : ਸੰਗਰੂਰ ਦੇ ਐੱਮਪੀ ਸਿਮਰਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਹਾਊਸ ਅਰੈਸਟ ਕਰ ਲਿਆ । ਫਤਿਹਗੜ੍ਹ ਸਾਹਿਬ ਵਿੱਚ ਕਿਲਾ ਹਰਨਾਮ ਸਿੰਘ ਨਗਰ ਵਿੱਚ ਉਨ੍ਹਾਂ ਨੂੰ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ । ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ,ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ,ਕਿਸੇ ਨੂੰ ਅੰਦਰ ਅਤੇ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ।

ਦਰਅਸਲ ਐੱਮਪੀ ਸਿਮਰਨਜੀਤ ਸਿੰਘ ਮਾਨ ਨੇ ਸੋਸ਼ਲ ਵਰਕਰ ਅਤੇ ਯੂ-ਟਿਊਬਰ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ 1 ਫਰਵਰੀ ਨੂੰ ਧੁਰੀ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਬੁੱਧਵਾਰ ਰਾਾਤ ਸਿਮਰਨਜੀਤ ਸਿੰਘ ਮਾਨ ਫਤਿਹਗੜ੍ਹ ਸਾਹਿਬ ਆਪਣੇ ਘਰ ਆਏ । ਇਸੇ ਵਿਚਾਲੇ ਤੜਕੇ ਉਨ੍ਹਾਂ ਨੂੰ ਘਰ ਵਿੱਚ ਬੰਦ ਕਰ ਲਿਆ ਗਿਆ ।

ਇਸ ਹਾਊਸ ਅਰੈਸਟ ਦੇ ਵਿਰੋਧ ਵਿੱਚ ਐੱਮਪੀ ਸਿਮਰਨਜੀਤ ਸਿੰਘ ਮਾਾਨ ਦੇ ਨਿੱਜੀ ਸਕਤਰ ਇਕਬਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ । ਪੁਲਿਸ ਨੇ ਘੇਰਾਬੰਦੀ ਕਰਕੇ ਸਾਰਿਆਂ ਨੂੰ ਅੰਦਰ ਹੀ ਬੰਦ ਕਰ ਦਿੱਤਾ ਹੈ । ਸਰਕਾਰ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਪਰ ਇਹ ਕਦੋਂ ਤੱਕ ਚੱਲੇਗਾ,ਇਨਕਲਾਬ ਸਿੰਘ ਦੇ ਮੁਤਾਬਿਕ ਅੰਮ੍ਰਿਤਸਰ ਵਿੱਚ ਅਹੁਦੇਦਾਰਾ ਨੂੰ ਹਾਊਸ ਅਰੈਸਟ ਕੀਤਾ ਗਿਆ ਹੈ ।