India Punjab

ਕੰਗਨਾ ‘ਤੇ ਸਿਮਰਨਜੀਤ ਸਿੰਘ ਮਾਨ ਵਿਵਾਦਿਤ ਬਿਆਨ! ‘ਮੈਂ ਕਹਿਣਾ ਤਾਂ ਨਹੀਂ ਚਾਹੁੰਦਾ … ਪਰ ਕੰਗਨਾ ਨੂੰ ਤਜ਼ਰਬਾ … ਹੈ!

ਬਿਉਰੋ ਰਿਪੋਰਟ – ਕੰਗਨਾ ਰਣੌਤ ‘ਤੇ ਸਿਮਰਨਜੀਤ ਸਿੰਘ ਮਾਨ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੂੰ ਜਦੋਂ ਕੰਗਨਾ ਦੇ ਕਿਸਾਨਾਂ ‘ਤੇ ਦਿੱਤੇ ਗਏ ਬਿਆਨ ਬਾਰੇ ਪੁੱਛਿਆ ਗਿਆ ਤਾਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ‘ਮੈਂ ਕਹਿਣਾ ਤਾਂ ਨਹੀਂ ਚਾਹੁੰਦਾ ਪਰ ਤੁਸੀਂ ਕੰਗਨਾ ਨੂੰ ਰੇਪ ਬਾਰੇ ਪੁੱਛੋ ਕਿਵੇਂ ਹੁੰਦਾ ਹੈ, ਉਨ੍ਹਾਂ ਨੂੰ ਕਾਫੀ ਤਜ਼ਰਬਾ ਹੈ, ਜਿਵੇਂ ਕੋਈ ਸਾਈਕਲ ਚਲਾਉਂਦਾ ਹੈ ਤਾਂ ਉਸੇ ਉਨ੍ਹਾਂ ਨੂੰ ਪਤਾ ਹੈ ਕਿਵੇਂ ਚਲਾਉਣੀ ਹੈ, ਇਸੇ ਤਰ੍ਹਾਂ ਉਨ੍ਹਾਂ ਨੂੰ ਰੇਪ ਦਾ ਤਜ਼ੁਰਬਾ ਹੈ ਕਿਵੇਂ ਹੁੰਦਾ ਹੈ’।

ਇਸ ਤੋਂ ਪਹਿਲਾਂ ਕੰਗਨਾ ਨੇ ਬਿਆਨ ਦਿੱਤਾ ਸੀ ਕਿ ਕਿਸਾਨੀ ਅੰਦੋਲਨ ਦੌਰਾਨ ਜਬਰ ਜ਼ਨਾਹ ਦੀਆਂ ਕਈ ਘਟਨਾਵਾਂ ਹੋਈਆਂ ਸਨ, ਜੇਕਰ ਕੇਂਦਰ ਵਿੱਚ ਮਜ਼ਬੂਤ ਸਰਕਾਰ ਨਾ ਹੁੰਦੀ ਤਾਂ ਬੰਗਲਾਦੇਸ਼ ਵਰਗਾ ਹਾਲ ਹੋਣਾ ਸੀ। ਇਸ ਮਾਮਲੇ ਵਿੱਚ ਕੰਗਨਾ ਨੂੰ ਆਪਣੀ ਹੀ ਪਾਰਟੀ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਅੱਜ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਜੇ.ਪੀ ਨੱਢਾ ਨੇ ਦਿੱਲੀ ਤਲਬ ਵੀ ਕੀਤਾ ਸੀ।

ਦਿੱਲੀ ਵਿੱਚ ਕੰਗਨਾ ਨੇ ਜੇ.ਪੀ ਨੱਡਾ ਨਾਲ ਮੁਲਾਕਾਤ ਕੀਤੀ ਪਰ ਇਸ ਮੁਲਾਕਾਤ ਵਿੱਚ ਕੀ ਹੋਇਆ ਇਸ ਬਾਰੇ ਕੰਗਨਾ ਨੇ ਕੁਝ ਵੀ ਨਹੀਂ ਦੱਸਿਆ ਸੀ। ਪਰ ਇਸ ਤੋਂ ਪਹਿਲਾਂ ਬੀਜੇਪੀ ਨੇ ਇੱਕ ਬਿਆਨ ਜਾਰੀ ਕਰਕੇ ਕੰਗਨਾ ਨੂੰ ਨਸੀਹਤ ਦਿੱਤੀ ਸੀ ਕਿ ਉਹ ਨੀਤੀਗਤ ਫੈਸਲਿਆਂ ਦੇ ਬਾਰੇ ਕੁਝ ਵੀ ਨਾ ਬੋਲਣ। ਇਸ ਤੋਂ ਬਾਅਦ ਕੰਗਨਾ ਦੇ ਸੁਰ ਵੀ ਢਿੱਲੇ ਪਏ ਸਨ ਉਨ੍ਹਾਂ ਨੇ ਕਿਹਾ ਕਿ ਮੈਂ ਅੱਗੇ ਤੋਂ ਬਿਆਨ ਦੇਣ ਵੇਲੇ ਸਹੀ ਸ਼ਬਦਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਾਗੀ।

ਇਹ ਵੀ ਪੜ੍ਹੋ –   ਦਿੱਲੀ ਵਾਂਗ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੀ ਬੱਸਾ ਚਲਾਉਣ ਅਤੇ ਸਹਾਇਤਾ ਕੇਂਦਰ ਸਥਾਪਤ ਕਰਨ ਦੀ ਮੰਗ