The Khalas Tv Blog Punjab ਸਿਮਰਨਜੀਤ ਸਿੰਘ ਮਾਨ ਦਾ ਐਲਾਨ, ਜੇ ਅਸੀਂ SGPC ਚੋਣਾਂ ਜਿੱਤੇ ਤਾਂ ਕਰ ਸਕਦੇ ਹਾਂ ਇਹ ਵੱਡਾ ਕੰਮ..
Punjab

ਸਿਮਰਨਜੀਤ ਸਿੰਘ ਮਾਨ ਦਾ ਐਲਾਨ, ਜੇ ਅਸੀਂ SGPC ਚੋਣਾਂ ਜਿੱਤੇ ਤਾਂ ਕਰ ਸਕਦੇ ਹਾਂ ਇਹ ਵੱਡਾ ਕੰਮ..

ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਜੂਨ 1984 ਘੱਲੂਘਾਰੇ ਦੀ 39ਵੀਂ ਬਰਸੀ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨ੍ਹਾਂ ਦੇ SSP ਹੁੰਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਉਨ੍ਹਾਂ ਨੂੰ ਮਿਲਣ ਲਈ ਆਏ ਸਨ। ਮਾਨ ਨੇ ਕਿਹਾ ਕਿ ਸੰਤਾਂ ਨੇ ਮੈਨੂੰ ਸਿੱਖ ਕੌਮ ਦੀ ਸੇਵਾ ਕਰਨ ਦਾ ਆਦੇਸ਼ ਦਿੱਤਾ ਸੀ।

ਉਨ੍ਹਾਂ ਨੇ ਸਰਕਾਰਾਂ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ “ਹਾਲੇ ਤੱਕ ਬਰਗਾੜੀ ਦੇ ਦੋਸ਼ੀ ਬਾਦਲ ਪਰਿਵਾਰ ਅਤੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਫੜਿਆ ਨਹੀਂ ਗਿਆ।” ਇਸ ਦੇ ਨਾਲ ਹੀ ਉਨ੍ਹਾਂ ਨੇ ਗੁੰਮ ਹੋਏ 328 ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮੁੱਦਾ ਵੀ ਉਠਾਇਆ। ਮਾਨ ਨੇ ਕਿਹਾ ਕਿ ਹੁਣ ਤੱਕ ਇਹ ਨਹੀਂ ਪਤਾ ਕਿ ਗੁੰਮ ਹੋਏ 328 ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਵੇਚਿਆ ਗਿਆ ਹੈ ਜਾ ਗੁੰਮ ਕੀਤੇ ਗਏ ਹਨ।

SGPC ‘ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਗੁਰਦੁਆਰਾ ਤਰਨਤਾਰਨ ਸਾਹਿਬ ਦੀ ਡਿਉੜੀ, ਜੋ ਮਹਾਰਾਜਾ ਰਣਜੀਤ ਸਿੰਘ ਦੇ ਪੋਤੇ ਨੌਨਿਹਾਲ ਸਿੰਘ ਨੇ ਬਣਾਈ ਸੀ ਉਸ ਨੂੰ ਢਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਖਤੀ ਰੂਪ ਵਿੱਚ ਦਸਤਖ਼ਤ ਕਰ ਕੇ ਹੁਕਮ ਜਾਰੀ ਕੀਤੇ ਸਨ। ਮਾਨ ਨੇ ਕਿਹਾ ਕਿ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਸ ਕਾਰਵਾਈ ਨੂੰ ਸਮੇਂ ਸਿਰ ਜਾ ਕੇ ਰੁਕਵਾਇਆ ਹਾਲਾਂਕਿ ਨੁਕਸਾਨ ਥੋੜ੍ਹਾ ਜਿਹਾ ਹੀ ਹੋਇਆ ਸੀ।

ਉਨ੍ਹਾਂ ਨੇ ਕਿਹਾ ਕਿ 12 ਸਾਲਾਂ ਬਾਅਦ SGPC ਦੀਆਂ ਵੋਟਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਹੁਣ ਉਹ ਦੇਖਣ ਕਿ ਕਿਹੜੀ ਪਾਰਟੀ ਨੇ ਉਨ੍ਹਾਂ ਦੀ ਗੱਲ ਸੁਣੀ ਹੈ। ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿੱਤਣ ਦੇ ਨਾਲ ਖ਼ਾਲਿਸਤਾਨ ਵੀ ਬਣਾਇਆ ਜਾ ਸਕਦਾ ਹੈ।

 

Exit mobile version