Punjab

ਸਿਮਰਨਜੀਤ ਸਿੰਘ ਮਾਨ ਨੇ ਚੁੱਕੀ ਸਹੁੰ

‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਅੱਜ ਐਮਪੀ ਵਜੋਂ ਸਹੁੰ ਚੁੱਕ ਲਈ ਹੈ। ਮਾਨ ਨੇ ਸਪੀਕਰ ਓਮ ਬਿਰਲਾ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਤੇ ਸਪੀਕਰ ਦੇ ਦਫ਼ਤਰ ਵਿੱਚ ਸਹੁੰ ਚੁੱਕੀ। ਪੰਜਾਬੀ ਵਿੱਚ ਸਹੁੰ ਚੁੱਕਦਿਆਂ ਮਾਨ ਨੇ ਕਿਹਾ, “ਮੈਂ ਭਾਰਤੀ ਸੰਵਿਧਾਨ ਵਿੱਚ ਵਿਸ਼ਵਾਸ ਦੀ ਪੁਸ਼ਟੀ ਕਰਦਾ ਹਾਂ।” ਮਾਨ ਨੇ ਸੰਗਰੂਰ ਦੀ ਬਿਹਤਰੀ ਲਈ ਕੰਮ ਕਰਨ ਦਾ ਵਾਅਦਾ ਵੀ ਕੀਤਾ।ਮਾਨ ਇਸ ਵਾਰ ਕਿਰਪਾਨ ਲੈ ਕੇ ਨਹੀਂ ਗਏ।

1999 ਵਿੱਚ ਜਦੋਂ ਉਨ੍ਹਾਂ ਨੂੰ ਕਿਰਪਾਨ ਲੈ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਤਾਂ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਅਹੁਦੇ ਦੀ ਸਹੁੰ ਨਹੀਂ ਚੁੱਕੀ। ਬੀਤੇ ਦਿਨੀਂ ਉਹ ਹਰਿਆਣਾ ਦੇ ਕਰਨਾਲ ਗਏ ਸੀ ਜਿੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਅੱ ਤਵਾਦੀ ਕਿਹਾ ਦਿੱਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਹੰਗਾਮਾ ਵੀ ਹੋ ਰਿਹਾ ਹੈ।

ਇਸ ਵਾਰ ਵੀ ਸਿਮਰਨਜੀਤ ਮਾਨ ਬਾਰੇ ਚਰਚਾ ਸੀ ਕਿ ਜੇਕਰ ਉਨ੍ਹਾਂ ਨੂੰ ਕਿਰਪਾਨ ਨਾ ਲੈ ਕੇ ਜਾਣ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਮਾਨ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿਚ ਉਲਝਣ ਪੈਦਾ ਕੀਤੀ ਜਾ ਰਹੀ ਹੈ। ਉਹ ਸੰਸਦ ਵਿੱਚ ਜਾ ਕੇ ਸਰਕਾਰ ਨੂੰ ਅਸਲ ਮੁੱਦਿਆਂ ਤੋਂ ਜਾਣੂ ਕਰਵਾਉਣਗੇ।

ਸਿਮਰਨਜੀਤ ਮਾਨ ਇਸ ਵੇਲੇ ਭਗਤ ਸਿੰਘ ਨੂੰ ਅੱ ਤ ਵਾਦੀ ਕਹਿਣ ਨੂੰ ਲੈ ਕੇ ਘਿਰੇ ਹੋਏ ਹਨ। ਆਮ ਆਦਮੀ ਪਾਰਟੀ ਲਗਾਤਾਰ ਉਸ ਤੋਂ ਮੁਆਫੀ ਮੰਗਣ ਦੀ ਗੱਲ ਕਰ ਰਹੀ ਹੈ। ‘ਆਪ’ ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰਾਪਤ ਵੋਟਾਂ ਦੇ ਆਧਾਰ ‘ਤੇ ਸੰਸਦ ਮੈਂਬਰ ਚੁਣੇ ਗਏ ਸਨ, ਉਹ ਉਸੇ ਭਗਤ ਸਿੰਘ ਨੂੰ ਹੁਣ ਅੱ ਤਵਾਦੀ ਕਹਿ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸੀਮਾ ਦੇ ਅੰਦਰ ਰਹਿਣਾ ਚਾਹੀਦਾ ਹੈ।