ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ( President of Shiromani Akali Dal Amritsar Simranjit Singh Mann ) ਦਾ ਟਵਿੱਟਰ ਹੈਂਡਲ ਬੰਦ ( Twitter handle closed ) ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਕਾਰਨ ਦੀ ਪੁਸ਼ਟੀ ਨਹੀਂ ਹੋ ਸਕੀ। ਪਾਰਟੀ ਦੇ ਸੀਨੀਅਰ ਆਗੂ ਗੋਪਾਲ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਦਾ ਟਵਿੱਟਰ ਅਕਾਊਂਟ ਬੰਦ ਕਰਨਾ ਗੈਰ ਜਮਹੂਰੀਅਤ ਹੈ। ਉਨ੍ਹਾਂ ਕਿਹਾ ਕਿ ਜੇ ਸੰਸਦ ਮੈਂਬਰਾਂ ਦੇ ਹੀ ਅਕਾਊਂਟ ਬੰਦ ਕਰ ਦਿੱਤੇ ਜਾਣਗੇ ਤਾਂ ਲੋਕਾਂ ਦੀ ਆਵਾਜ਼ ਕੌਣ ਚੁੱਕੇਗਾ। ਇਸ ਮੁੱਦੇ ਨੂੰ ਮਾਨ ਲੋਕ ਸਭਾ ਵਿੱਚ ਚੁੱਕਣਗੇ।
ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਉੱਤੇ ਸਵਾਲ ਚੁੱਕੇ ਜਾ ਰਹੇ ਸਨ। ਇਸ ਕਾਰਨ ਨੂੰ ਵੀ ਟਵਿੱਟਰ ਬੰਦ ਕਰਨ ਦੇ ਫੈਸਲੇ ਨਾਲ ਜੋੜਿਆ ਜਾ ਰਿਹਾ ਹੈ।
ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ। ਉਸ ਦੇ 4 ਸਮਰਥਕਾਂ ਨੂੰ ਪੁਲਿਸ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕੁਝ ਸਮਰਥਕਾਂ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਹਥਿਆਰ ਰੱਖਣ ਦਾ ਨਵੇਂ ਕੇਸ ਦਰਜ ਕੀਤੇ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਅਜਨਾਲਾ ਕਾਂਡ ਲਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ।
ਇਸ ਤੋਂ ਇਲਾਵਾ ਪੁਲਿਸ ਨੇ ਵਾਰਿਸ ਪੰਜਾਬ ਦੇ ਖਿਲਾਫ਼ 4 ਕੇਸ ਦਰਜ ਕੀਤੇ ਹਨ । ਜਿਸ ਵਿੱਚ ਇੱਕ ਕੇਸ ਸਮਾਜ ਵਿੱਚ ਨਫਰਤ ਦੀ ਭਾਵਨਾ ਪੈਦਾ ਕਰਨ ਦਾ ਹੈ, ਦੂਜਾ ਕੇਸ ਕਤਲ ਦੀ ਕੋਸ਼ਿਸ਼, ਤੀਜਾ ਕੇਸ ਪੁਲਿਸ ਮੁਲਾਜ਼ਮਾ ‘ਤੇ ਹਮਲੇ ਦਾ ,ਚੌਥਾ ਕੇਸ ਪੁਲਿਸ ਦੇ ਕੰਮ ਵਿੱਚ ਰੁਕਾਵਟ ਪਾਉਣ ਅਤੇ ਡਿਊਟੀ ਨਾ ਕਰਨ ਦੇਣ ਦਾ ਹੈ। ਇਹ ਸਾਰੇ ਕੇਸ 24 ਫਰਵਰੀ ਨੂੰ ਅਜਨਾਲਾ ਹਿੰਸਾ ਨੂੰ ਲੈਕੇ FIR ਨੰਬਰ 39 ਅਧੀਨ ਦਰਜ ਕੀਤੇ ਗਏ ਹਨ ।