ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਉਹ ਅੱਜ ਡੇਰਾ ਬਾਬਾ ਨਾਨਕ ਵਿਖੇ ਪ੍ਰੀਤ ਕੰਪਨੀ ਦੇ 10 ਟਰੈਕਟਰ ਲੈ ਕੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨਕੀਰਤ ਨੇ ਕਿਹਾ ਕਿ ਉਹ ਪੰਜਾਬ ਦਾ ਬੱਚਾ ਹੈ ਅਤੇ ਪੰਜਾਬੀਆਂ ਲਈ ਉਸ ਦੀ ਜਾਨ ਵੀ ਹਾਜ਼ਰ ਹੈ।
ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਕੁੱਲ 100 ਟਰੈਕਟਰ ਵੰਡਣਗੇ, ਜਿਨ੍ਹਾਂ ਵਿੱਚੋਂ ਪਹਿਲੇ 10 ਟਰੈਕਟਰ ਅੱਜ ਡੇਰਾ ਬਾਬਾ ਨਾਨਕ ਵਿਖੇ ਸੇਵਾ ਨਿਭਾਉਣ ਵਾਲੀ ਸੰਸਥਾ ਗਲੋਬਲ ਐਨ.ਜੀ.ਓ. ਨੂੰ ਸੌਂਪੇ ਗਏ।
View this post on Instagram
ਮਨਕੀਰਤ ਔਲਖ ਦੀ ਇਸ ਪਹਿਲਕਦਮੀ ਨਾਲ ਹੜ੍ਹ ਪੀੜਤ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਮਦਦ ਮਿਲੇਗੀ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮੁੜ ਸੁਧਾਰਨ ਵਿੱਚ ਸਹਾਇਤਾ ਮਿਲੇਗੀ। ਇਸ ਮੌਕੇ ਉਨ੍ਹਾਂ ਦੀ ਇਸ ਸਮਾਜਿਕ ਸੇਵਾ ਦੀ ਸਰਾਹਨਾ ਕੀਤੀ ਗਈ ਅਤੇ ਇਹ ਕਦਮ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ ਵਾਲਾ ਸਾਬਤ ਹੋਇਆ। ਮਨਕੀਰਤ ਦਾ ਇਹ ਯਤਨ ਪੰਜਾਬ ਦੇ ਕਿਸਾਨਾਂ ਪ੍ਰਤੀ ਉਨ੍ਹਾਂ ਦੀ ਸਮਰਪਣ ਅਤੇ ਪਿਆਰ ਨੂੰ ਦਰਸਾਉਂਦਾ ਹੈ।