The Khalas Tv Blog Manoranjan ਹੜ੍ਹ ਪੀੜਤ ਕਿਸਾਨਾਂ ਲਈ 10 ਟਰੈਕਟਰ ਲੈ ਪੁੱਜਿਆ ਗਾਇਕ ਮਨਕੀਰਤ ਔਲਖ
Manoranjan Punjab

ਹੜ੍ਹ ਪੀੜਤ ਕਿਸਾਨਾਂ ਲਈ 10 ਟਰੈਕਟਰ ਲੈ ਪੁੱਜਿਆ ਗਾਇਕ ਮਨਕੀਰਤ ਔਲਖ

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਉਹ ਅੱਜ ਡੇਰਾ ਬਾਬਾ ਨਾਨਕ ਵਿਖੇ ਪ੍ਰੀਤ ਕੰਪਨੀ ਦੇ 10 ਟਰੈਕਟਰ ਲੈ ਕੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨਕੀਰਤ ਨੇ ਕਿਹਾ ਕਿ ਉਹ ਪੰਜਾਬ ਦਾ ਬੱਚਾ ਹੈ ਅਤੇ ਪੰਜਾਬੀਆਂ ਲਈ ਉਸ ਦੀ ਜਾਨ ਵੀ ਹਾਜ਼ਰ ਹੈ।

ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਕੁੱਲ 100 ਟਰੈਕਟਰ ਵੰਡਣਗੇ, ਜਿਨ੍ਹਾਂ ਵਿੱਚੋਂ ਪਹਿਲੇ 10 ਟਰੈਕਟਰ ਅੱਜ ਡੇਰਾ ਬਾਬਾ ਨਾਨਕ ਵਿਖੇ ਸੇਵਾ ਨਿਭਾਉਣ ਵਾਲੀ ਸੰਸਥਾ ਗਲੋਬਲ ਐਨ.ਜੀ.ਓ. ਨੂੰ ਸੌਂਪੇ ਗਏ।

ਮਨਕੀਰਤ ਔਲਖ ਦੀ ਇਸ ਪਹਿਲਕਦਮੀ ਨਾਲ ਹੜ੍ਹ ਪੀੜਤ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਮਦਦ ਮਿਲੇਗੀ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮੁੜ ਸੁਧਾਰਨ ਵਿੱਚ ਸਹਾਇਤਾ ਮਿਲੇਗੀ। ਇਸ ਮੌਕੇ ਉਨ੍ਹਾਂ ਦੀ ਇਸ ਸਮਾਜਿਕ ਸੇਵਾ ਦੀ ਸਰਾਹਨਾ ਕੀਤੀ ਗਈ ਅਤੇ ਇਹ ਕਦਮ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ ਵਾਲਾ ਸਾਬਤ ਹੋਇਆ। ਮਨਕੀਰਤ ਦਾ ਇਹ ਯਤਨ ਪੰਜਾਬ ਦੇ ਕਿਸਾਨਾਂ ਪ੍ਰਤੀ ਉਨ੍ਹਾਂ ਦੀ ਸਮਰਪਣ ਅਤੇ ਪਿਆਰ ਨੂੰ ਦਰਸਾਉਂਦਾ ਹੈ।

 

Exit mobile version