The Khalas Tv Blog Punjab ਪੁਲਿਸ ਨੇ ਸੁਲਝਾਈ ਗਾਇਕ ਨਵਜੋਤ ਸਿੰਘ ਵਿਰਕ ਮਾਮਲੇ ਦੀ ਗੁੱਥੀ, ਪੰਜ ਸਾਲ ਪਹਿਲਾਂ ਅਣਪਛਾਤਿਆਂ ਨੇ ਕੀਤਾ ਸੀ ਇਹ ਹਾਲ…
Punjab

ਪੁਲਿਸ ਨੇ ਸੁਲਝਾਈ ਗਾਇਕ ਨਵਜੋਤ ਸਿੰਘ ਵਿਰਕ ਮਾਮਲੇ ਦੀ ਗੁੱਥੀ, ਪੰਜ ਸਾਲ ਪਹਿਲਾਂ ਅਣਪਛਾਤਿਆਂ ਨੇ ਕੀਤਾ ਸੀ ਇਹ ਹਾਲ…

Singer Virk's killer arrested: 7 bullets fired 5 years ago

ਮੋਹਾਲੀ ਦੇ ਡੇਰਾਬਸੀ ‘ਚ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। 5 ਸਾਲ ਪਹਿਲਾਂ ਉਸ ਦਾ ਸੱਤ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਲਵ ਐਂਗਲ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।

ਗ੍ਰਿਫ਼ਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ ‘ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਗਾਇਕ ਨਵਜੋਤ ਸਿੰਘ ਵਿਰਕ 28 ਮਈ 2018 ਨੂੰ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ ਮਿਊਜ਼ਿਕ ਕਲਾਸ ਵਿੱਚ ਜਾਣ ਲਈ ਰਵਾਨਾ ਹੋਏ ਸਨ । ਉਸ ਨੇ 11 ਵਜੇ ਫ਼ੋਨ ਕਰਕੇ ਆਪਣੀ ਮਾਂ ਨੂੰ ਦੱਸਿਆ ਕਿ ਉਹ ਸੰਗੀਤ ਦੀ ਕਲਾਸ ਤੋਂ ਡੇਰਾਬੱਸੀ ਵਾਪਸ ਆ ਗਿਆ ਹੈ। ਉਹ ਕੁਝ ਸਮੇਂ ਬਾਅਦ ਘਰ ਪਹੁੰਚ ਜਾਵੇਗਾ ਪਰ 12 ਵਜੇ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫ਼ੋਨ ਕਰਨਾ ਸ਼ੁਰੂ ਕੀਤਾ ਤਾਂ ਉਸ ਨੇ ਫ਼ੋਨ ਨਹੀਂ ਚੁੱਕਿਆ। ਇਸ ‘ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਜਦੋਂ ਨਵਜੋਤ ਦੇ ਪਿਤਾ ਸੁਖਬੀਰ ਸਿੰਘ ਉਸ ਦੀ ਭਾਲ ਵਿਚ ਘਰੋਂ ਨਿਕਲੇ ਤਾਂ ਉਨ੍ਹਾਂ ਦੀ ਕਾਰ 2 ਕਿੱਲੋਮੀਟਰ ਦੂਰ ਬਰਵਾਲਾ ਰੋਡ ‘ਤੇ ਖੜ੍ਹੀ ਸੀ। ਜਦੋਂ ਉਨ੍ਹਾਂ ਨੇ ਨੇੜੇ-ਤੇੜੇ ਤਲਾਸ਼ੀ ਲਈ ਤਾਂ ਉਸ ਦੀ ਲਾਸ਼ ਵੀ ਖ਼ੂਨ ਨਾਲ ਲੱਥਪੱਥ ਪਈ ਮਿਲੀ। ਉਨ੍ਹਾਂ ਦੀ ਸੂਚਨਾ ‘ਤੇ ਮੌਕੇ ‘ਤੇ ਪਹੁੰਚੇ ਐੱਸ. ਪੁਲੀਸ ਨੇ ਮੌਕੇ ਤੋਂ 0.9 ਐਮਐਮ ਬੋਰ ਦੇ ਪਿਸਤੌਲ ਦੇ ਕੁਝ ਕਾਰਤੂਸ ਵੀ ਬਰਾਮਦ ਕੀਤੇ ਸਨ।

Exit mobile version