India Punjab

ਸਿੰਘੂ ਬਾਰਡਰ ਕਤਲ ਮਾਮਲਾ-ਦੋ ਹੋਰ ਨਿਹੰਗ ਸਿੰਘਾਂ ਨੇ ਕੀਤਾ ਸਰੰਡਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੰਘੂ ਸਰਹੱਦ ‘ਤੇ ਤਰਨਤਾਰਨ ਦੇ ਚੀਮਾ ਪਿੰਡ ਦੇ ਰਹਿਣ ਵਾਲੇ ਲਖਬੀਰ ਸਿੰਘ ਦੇ ਕਤਲ ਕੇਸ ਵਿੱਚ ਚਾਰ ਮੁਲਜ਼ਮਾਂ ਨੇ ਹੁਣ ਤੱਕ ਆਤਮ ਸਮਰਪਣ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਸ਼ਨੀਵਾਰ ਸ਼ਾਮ ਨੂੰ ਭਗਵੰਤ ਸਿੰਘ ਅਤੇ ਗੋਬਿੰਦ ਸਿੰਘ ਨਾਂ ਦੇ ਦੋ ਨਿਹੰਗ ਸਿੰਘਾਂ ਨੇ ਪੁਲਿਸ ਨੂੰ ਕੁੰਡਲੀ ਸਰਹੱਦ ‘ਤੇ ਆਤਮ-ਸਮਰਪਣ ਕੀਤਾ। ਜ਼ਿਕਰਯੋਗ ਹੈ ਕਿ ਕੁੰਡਲੀ ਬਾਰਡਰ ਉੱਤੇ ਕਤਲ ਮਾਮਲੇ ਵਿੱਚ ਸਭ ਤੋਂ ਪਹਿਲਾਂ ਨਿਹੰਗ ਸਿੰਘ ਸਰਬਜੀਤ ਸਿੰਘ ਨੇ ਆਤਮ ਸਮਰਪਣ ਕੀਤਾ ਸੀ ਤੇ ਉਸਦਾ ਪੁਲਿਸ ਨੇ 7 ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।