‘ਦ ਖ਼ਾਲਸ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੰਗਣਾ ਰਣੌਤ ਵੱਲੋਂ ਸਿੱਖਾਂ ਖਿਲਾਫ ਬੇਹੱਦ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟ ਪਾਉਣ ’ਤੇ ਉਸਦੇ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਸਿਰਸਾ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਸੁਰੱਖਿਆ ਦੀ ਥਾਂ ਪਾਗਲਖਾਨੇ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਨਾ ਕੋਈ ਮਸਲ ਸਕਿਆ ਹੈ ਤੇ ਨਾ ਕਿਸੇ ਮਾਂ ਨੇ ਅਜਿਹਾ ਕੋਈ ਪੈਦਾ ਕੀਤਾ ਹੈ। ਜਿਸ ਦਿਨ ਸਾਡੇ ਲੋਕਾਂ ਦਾ ਸਬਰ ਟੁੱਟ ਗਿਆ ਤਾਂ ਕੌਣ ਕਿੱਥੇ ਕੁਚਲਿਆ ਜਾਵੇਗਾ, ਕਿਸੇ ਨੂੰ ਪਤਾ ਵੀ ਨਹੀਂ ਲੱਗੇਗਾ।
ਸਿਰਸਾ ਨੇ ਕੰਗਨਾ ਦੇ ਮਾਪਿਆਂ ਨੂੰ ਸਲਾਹ ਦਿੱਤੀ ਕਿ ਇਸ ‘ਨਚਾਰ’ ਨੂੰ ਆਪਣੀ ਜ਼ੁਬਾਨ ਉਤੇ ਕਾਬੂ ਰੱਖਣ ਲ਼ਈ ਕਹੋ, ਜਿਸ ਦਿਨ ਸਾਡੇ ਲੋਕਾਂ ਦਾ ਸਬਰ ਟੁੱਟ ਗਿਆ ਤਾਂ ਕੌਣ ਕਿਥੇ ਕੁਚਲਿਆ ਜਾਵੇਗਾ, ਕਿਸੇ ਨੂੰ ਪਤਾ ਵੀ ਨਹੀਂ ਲੱਗੇਗਾ। ਉਨ੍ਹਾਂ ਟਵੀਟ ਕੀਤਾ, ‘ਉਸ ਨੂੰ ਪਾਗਲਖਾਨੇ ਜਾਂ ਜੇਲ੍ਹ ’ਚ ਹੋਣਾ ਚਾਹੀਦਾ ਹੈ। ਅਸੀਂ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਨਫਰਤੀ ਸਮੱਗਰੀ ਲਈ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।’