India Punjab

ਸਿਰਸਾ ਨੂੰ ਮਿਲੀ ਜ਼ੈੱਡ ਸੁਰੱਖਿਆ

‘ਦ ਖ਼ਾਲਸ ਬਿਊਰੋ : ਭਾਜਪਾ ਲੀਡਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ’ਜ਼ੈਡ’ ਸੁਰੱਖਿਆ ਮਿਲ ਗਈ ਹੈ। ਇਸ ਤੋਂ ਪਹਿਲਾਂ ਸਿਰਸਾ ਨੂੰ ‘ਵਾਈ’ ਕੈਟਾਗਿਰੀ ਦੀ ਸੁਰੱਖਿਆ ਮਿਲੀ ਹੋਈ ਸੀ ਪਰ ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀ.ਆਰ.ਪੀ.ਐੱਫ ਨੇ ਸੰਭਾਲ ਲਈ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ 18 ਮੈਂਬਰੀ ਟੀਮ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਜ਼ੈੱਡ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਪੰਜਾਬ ਚੋਣਾਂ ਦੇ ਸੰਬੰਧ ਵਿੱਚ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਫਰ ਕਰ ਰਹੇ ਸਿਰਸਾ ਦੇ ਨਾਲ ਹੀ ਇਹ ਸੁਰੱਖਿਆ ਟੀਮ ਵੀ ਚੱਲ ਰਹੀ ਹੈ। ਰਾਣਾ ਸੋਢੀ ਦੇ ਨਾਲ ਵੀ ਸੀਆਰਪੀਐਫ ਦੀ ਟੀਮ ਤਾਇਨਾਤ ਕੀਤੀ ਗਈ ਹੈ, ਜੋ ਉਹਨਾਂ ਦੇ ਨਾਲ ਚੱਲ ਰਹੀ ਹੈ।