India Punjab

ਟਰੈਕਟਰ ਦੀ ਨਿਕਲੀ ਹੁੱਕ ਤਾਂ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ , ਕਈ ਘਰਾਂ ਵਿੱਚ ਵਿਛੇ ਸੱਥਰ…

Sirsa: Tractor trolley overturned, five pilgrims from Punjab died, 35 were injured

ਸਿਰਸਾ ਦੇ ਪਿੰਡ ਰੂਪਵਾਸ ਨੇੜੇ ਨੌਹਰ ਚੋਪਟਾ ਰੋਡ ‘ਤੇ ਵੀਰਵਾਰ ਦੇਰ ਰਾਤ ਇਕ ਟਰੈਕਟਰ ਟਰਾਲੀ ਪਲਟ ਗਈ। ਜਿਸ ਵਿੱਚ ਗੂਗਾਮਾੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਰਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜ਼ਖ਼ਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਜ਼ਖ਼ਮੀਆਂ ਦੀ ਹਾਲਤ ਗੰਭੀਰ ਹੁੰਦੀ ਦੇਖ ਕੇ ਉੱਥੋਂ ਦੇ ਡਾਕਟਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸਿਰਸਾ ਰੈਫ਼ਰ ਕਰ ਦਿੱਤਾ। ਟਰੈਕਟਰ ਟਰਾਲੀ ਵਿੱਚ 40 ਲੋਕ ਸਵਾਰ ਸਨ।

ਹਾਦਸੇ ਦਾ ਕਾਰਨ ਟਰੈਕਟਰ ਟਰਾਲੀ ਦੀ ਹੁੱਕ ਦੀ ਪਿੰਨ ਦਾ ਨਿਕਲਣਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੌਪਟਾ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਸਿਰਸਾ ਤੋਂ ਐਂਬੂਲੈਂਸ ਗੱਡੀਆਂ ਮੌਕੇ ’ਤੇ ਪੁੱਜ ਗਈਆਂ।ਪੁਲਿਸ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਰਸਾ ਦੇ ਸਿਵਲ ਹਸਪਤਾਲ ਪਹੁੰਚਾਇਆ। ਸਾਰੇ ਸ਼ਰਧਾਲੂ ਪੰਜਾਬ ਦੀ ਪਾਤੜਾਂ ਮੰਡੀ ਤੋਂ ਰਾਜਸਥਾਨ ਦੇ ਗੂਗਾਮਾੜੀ ਧਾਮ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ਖਮੀਆਂ ਦੀਆਂ ਚੀਕਾਂ ਸੁਣ ਕੇ ਰੂਪਵਾਸ ਪਿੰਡ ਦੇ ਲੋਕ ਦੰਗ ਰਹਿ ਗਏ।

ਰੌਲਾ ਸੁਣ ਕੇ ਪਿੰਡ ਵਾਸੀ ਮੌਕੇ ਵੱਲ ਭੱਜੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਕਈ ਜ਼ਖ਼ਮੀਆਂ ਦੀ ਹਾਲਤ ਕਾਫ਼ੀ ਗੰਭੀਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਪੋਸਟਮਾਰਟਮ ਰੂਮ ਵਿੱਚ ਰਖਵਾਇਆ ਗਿਆ ਹੈ। ਲਾਸ਼ਾਂ ਦਾ ਅੱਜ ਪੋਸਟ ਮਾਰਟਮ ਕੀਤਾ ਜਾਵੇਗਾ।