‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦੇ ਕੁੱਝ ਦਿਨਾਂ ਬਾਅਦ ਹੀ ਮਨਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਇਸ ਦੀ ਮੁੱਖ ਵਜ੍ਹਾ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਿਲਾਂ ਨੂੰ ਦੱਸਿਆ ਗਿਆ ਹੈ। ਉਹ ਨਵੇਂ ਕਮੇਟੀ ਦੇ ਗਠਨ ਤੱਕ ਪ੍ਰਧਾਨ ਵਜੋਂ ਕੰਮ ਕਰਦੇ ਰਹਿਣਗੇ।
ਇਸ ਮੌਕੇ ਸਿਰਸਾ ਨੇ ਕਿਹਾ ਕਿ ਮੈਂ 1 ਤਰੀਕ ਤੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਜੋ ਹਾਲੇ ਤੱਕ ਪ੍ਰਵਾਨ ਨਹੀਂ ਹੋ ਸਕਿਆ। ਕਾਲਜਾਂ ਅਤੇ ਸਕੂਲਾਂ ਦੇ ਸਾਰੇ ਮਸਲੇ ਲਟਕੇ ਹੋਏ ਹਨ, ਇਸ ਕਰਕੇ ਇਹ ਪ੍ਰਬੰਧ ਨਾ ਚੱਲਣ ਕਰਕੇ 20 ਜਨਵਰੀ ਤੱਕ ਜਾਂ ਫਿਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਆਪਣੇ ਪੁਰਾਣੇ ਇਜਲਾਸ ਨੂੰ ਬੁਲਾ ਕੇ ਮੇਰਾ ਅਸਤੀਫ਼ਾ ਪ੍ਰਵਾਨ ਨਹੀਂ ਕਰ ਲੈਂਦੀ, ਜਾਂ ਫਿਰ ਨਵੀਂ ਕਮੇਟੀ ਬਣਨ ਤੱਕ ਮੈਂ ਸਾਰਾ ਕਾਰੋਬਾਰ, ਕੰਮ ਸੰਭਾਲਾਂਗਾ। ਮੈਨੂੰ ਸਾਰਿਆਂ ਨੇ ਕਮੇਟੀ ਦਾ ਕੰਮ ਸੰਭਾਲਣ ਦੀ ਅਪੀਲ ਕੀਤੀ ਸੀ ਜਿਸ ਕਰਕੇ ਮੈਂ ਇਹ ਫੈਸਲਾ ਲਿਆ ਹੈ।