‘ਦ ਖ਼ਾਲਸ ਬਿਊਰੋ : ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੀਜੇਪੀ ਉੱਤੇ ਵੱਡਾ ਇਲਜ਼ਾਮ ਲਗਾਇਆ ਹੈ। ਸਿਸੋਦੀਆ ਨੇ ਭਾਜਪਾ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰਵਾਈ ਜਾ ਸਕਦੀ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇਤਾ ਮਨੋਜ ਤਿਵਾੜੀ ਵਲੋਂ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਗਈ ਹੈ ਅਤੇ ਚੋਣ ਕਮਿਸ਼ਨਰ ਤੋਂ ਮਨੋਜ ਤਿਵਾੜੀ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
