The Khalas Tv Blog Punjab ਪਟਿਆਲਾ ਕਰਨਲ ਹਮਲੇ ਦੇ ਮਾਮਲੇ ‘ਚ SIT ਗਠਿਤ, ਚੰਡੀਗੜ੍ਹ ਪੁਲਿਸ ਨੇ ਐਸਪੀ ਮਨਜੀਤ ਨੂੰ ਆਪਣਾ ਹੈੱਡ
Punjab

ਪਟਿਆਲਾ ਕਰਨਲ ਹਮਲੇ ਦੇ ਮਾਮਲੇ ‘ਚ SIT ਗਠਿਤ, ਚੰਡੀਗੜ੍ਹ ਪੁਲਿਸ ਨੇ ਐਸਪੀ ਮਨਜੀਤ ਨੂੰ ਆਪਣਾ ਹੈੱਡ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਕਰਨਲ ਬਾਠ ਕੁੱਟਮਾਰ ਮਾਮਲੇ ‘ਚ SIT ਦਾ ਗਠਨ ਕਰ ਦਿੱਤਾ ਹੈ ਅਤੇ 2015 ਬੈਚ ਦੇ IPS ਅਧਿਕਾਰੀ ਮਨਜੀਤ ਸ਼ਿਓਰਾਣ ਨੂੰ SIT ਦਾ ਮੁਖੀ ਬਣਾਇਆ ਗਿਆ ਹੈ।

SIT ਦੇ ਤਿੰਨ ਹੋਰ ਮੈਂਬਰਾਂ ‘ਚ ਇੱਕ DSP, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੋਣਗੇ। ਇਹ ਜਾਂਚ ਕਰੀਬ ਚਾਰ ਮਹੀਨਿਆਂ ਵਿੱਚ ਪੂਰੀ ਕਰਨ ਦੇ ਹੁਕਮ ਵੀ ਦਿੱਤੇ ਗਏ ਨੇ। ਇਸ ਮਾਮਲੇ ਵਿੱਚ ਕਰਨਲ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਾਲ ਹੀ ਇਸ ਮਾਮਲੇ ਦੀ CBI ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ ‘ਤੇ ਭਰੋਸਾ ਨਹੀਂ ਹੈ।

13-14 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ਇੱਕ ਫੌਜ ਦੇ ਕਰਨਲ ‘ਤੇ ਹਮਲਾ ਕੀਤਾ ਗਿਆ। ਉਦੋਂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਜਦੋਂ ਮਾਮਲਾ ਰੱਖਿਆ ਮੰਤਰਾਲੇ ਅਤੇ ਫੌਜ ਹੈੱਡਕੁਆਰਟਰ ਤੱਕ ਪਹੁੰਚਿਆ ਤਾਂ ਪੁਲਿਸ ਨੇ 9 ਦਿਨਾਂ ਬਾਅਦ ਨਾਮ ਦਰਜ ਕਰਕੇ ਐਫਆਈਆਰ ਦਰਜ ਕੀਤੀ ਅਤੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ 5 ਇੰਸਪੈਕਟਰ ਵੀ ਸ਼ਾਮਲ ਹਨ। ਇਸ ਘਟਨਾ ਨੂੰ 21 ਦਿਨ ਬੀਤ ਚੁੱਕੇ ਹਨ, ਪਰ ਪੰਜਾਬ ਪੁਲਿਸ ਆਪਣੇ ਹੀ ਦੋਸ਼ੀ ਕਰਮਚਾਰੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

Exit mobile version