‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮੂਸੇਵਾਲਾ ਨੂੰ ਕਿਸਨੇ ਮਾ ਰਿਆ? ਕਤ ਲ ਦਾ ਕਾਰਨ ਕੀ ਸੀ? ਇਨ੍ਹਾਂ ਸਵਾਲਾਂ ਦੇ ਜਵਾਬ ਲੱਭਣ ਲਈ ਪੰਜਾਬ ਪੁਲਿਸ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਐਸਆਈਟੀ ਦਾ ਗਠਨ ਕੀਤਾ ਹੈ।
ਪੰਜਾਬੀ ਗਾਇਕ ਮੂਸੇਵਾਲਾ ਦੇ ਕਾ ਤਲਾਂ ਨੂੰ ਫੜਨ ਲਈ ਪੰਜਾਬ ਪੁਲੀਸ ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ ‘ਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿ ਫਤਾਰ ਕੀਤਾ ਜਾ ਚੁੱਕਾ ਹੈ। ਘਟਨਾ ਵਿੱਚ ਸ਼ਾਮਲ ਕਾਰ ਵੀ ਪੁਲੀਸ ਨੇ ਬਰਾ ਮਦ ਕਰ ਲਈ ਗਈ ਹੈ। ਕੈਨੇਡਾ ਵਿੱਚ ਰਹਿੰਦੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂ ਗ ਨੇ ਸਿੱਧੂ ਮੂਸੇਵਾਲਾ ਦੇ ਕਤ ਲ ਦੀ ਜ਼ਿੰਮੇਵਾਰੀ ਲਈ ਹੈ।
ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਕ ਤਲ ਦੀ ਜਾਂਚ ਲਈ ਐਸਆਈਟੀ ਦੇ ਗਠਨ ਨਾਲ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੂਸੇਵਾਲਾ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਪੁਲਿਸ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਵਿੱਚ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇ ਵਾਹ ਫਾਇਰਿੰਗ ਕਰਕੇ ਨੌਜਵਾਨ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕ ਲ ਕਰ ਦਿੱਤਾ ਸੀ। ਇਸ ਘਟ ਨਾ ਵਿੱਚ ਸਿੱਧੂ ਮੂਸੇਵਾਲਾ ਨੂੰ ਕਰੀਬ ਸੱਤ ਗੋ ਲੀਆਂ ਲੱਗੀਆਂ ਤੇ ਉਸ ਦੀ ਮੌਕੇ ’ਤੇ ਹੀ ਮੌ ਤ ਗਈ। ਹਮ ਲੇ ਵਿੱਚ ਉਸ ਦੇ ਦੋ ਹੋਰ ਸਾਥੀ ਬੁਰੀ ਤਰ੍ਹਾਂ ਜ਼ਖ਼ ਮੀ ਹੋ ਗਏ ਹਨ। ਗਾਇਕ ਨੂੰ ਸੂਬਾ ਸਰਕਾਰ ਵੱਲੋਂ ਮਿਲੀ ਸੁਰੱਖਿਆ ਅਜੇ ਲੰਘੇ ਦਿਨ ਹੀ ਹਟਾਈ ਗਈ ਸੀ