‘ਦ ਖ਼ਾਲਸ ਬਿਊਰੋ : ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ‘ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ ‘ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ‘ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਇਸ ਲਈ SIT ਵੱਲੋਂ ਵਟਸਐਪ ਨੰਬਰ 9875983237 ਕੀਤਾ ਜਾਰੀ Email id -newsit2021kotkapuracase@gmail.com ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਸੈਕਟਰ 9-C ਪੁਲਿਸ ਹੈੱਡਕੁਆਰਟਰ ‘ਤੇ ਵੀ ਪਹੁੰਚ ਕੀਤੀ ਜਾ ਸਕਦੀ ਹੈ। SIT ਨੇ ਬਕਾਇਦਾ ਪਬਲਿਕ ਨੋਟਿਸ ਵੀ ਜਾਰੀ ਕੀਤਾ ਹੈ।
ਬਹਿਬਲ ਕਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਲੱਗੇ ਮੋਰਚੇ ਵੱਲੋਂ ਵੀ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕੀਤਾ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਉੱਤੇ ਵਾਅਦਾਖਿਲਾਫ਼ੀ ਦੇ ਦੋਸ਼ ਲਗਾਉਂਦਿਆਂ ਸਾਫ਼ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਹਾਈਵੇਅ ਠੱਪ ਰਹੇਗਾ। ਹਾਈਵੇਅ ਬੰਦ ਹੋਣ ਕਰਕੇ ਆਮ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।