Punjab

ਕੋਟਕਪੂਰਾ ਮਾਮਲਾ : ਸੁਖਬੀਰ ਬਾਦਲ SIT ਅੱਗੇ ਹੋਏ ਪੇਸ਼ , ਤਿੰਨ ਘੰਟੇ ਹੋਈ ਪੁੱਛ-ਗਿੱਛ

SIT interrogated Sukhbir Badal for three hours in the Kotakpura shooting case

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir badal) ਤੋਂ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਚੰਡੀਗੜ੍ਹ ਵਿਖੇ ਪੁੱਛਗਿੱਛ ਕੀਤੀ ਹੈ। ਸੁਖਬੀਰ ਬਾਦਲ ਤੋਂ ਵਿਸ਼ੇਸ਼ ਜਾਂਚ ਟੀਮ ਵੱਲੋਂ ਕਰੀਬ ਤਿੰਨ ਘੰਟੇ ਤੱਕ ਪੁੱਛ- ਗਿੱਛ ਕੀਤੀ ਗਈ ਹੈ। ਇਸਤੋਂ ਪਹਿਲਾਂ ਵੀ ਉਨ੍ਹਾਂ ਤੋਂ ਐੱਸਆਈਟੀ ਦੋ ਵਾਰ ਪੁੱਛ- ਗਿੱਛ ਕਰ ਚੁੱਕੀ ਹੈ।

13 ਅਕਤੂਬਰ ਨੂੰ ਵੀ ਸੁਖ਼ਬੀਰ ਸਿੰਘ ਬਾਦਲ ਲੀ SIT ਦੇ ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਜਾਂਚ ਟੀਮ ਨੇ ਜੋ ਜਾਣਕਾਰੀ ਉਨ੍ਹਾਂ ਕੋਲੋਂ ਮੰਗੀ ਸੀ, ਉਹ ਜਾਂਚ ਟੀਮ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾ ਕੇ ਆਏ ਹਨ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਜੇਕਰ ਜਾਂਚ ਟੀਮ ਨੂੰ ਫਿਰ ਲੋੜ ਪਈ ਤਾਂ ਉਹ ਮੁੜ ਹਾਜ਼ਰ ਹੋ ਜਾਣਗੇ।  ਦੱਸ ਦਈਏ ਕਿ ਇਸ ਘਟਨਾ ਮਗਰੋਂ ਨੇੜਲੇ ਪਿੰਡ ਬਹਿਬਲ ਕਲਾਂ ਵਿੱਚ ਵੀ ਇੱਕ ਪੁਲੀਸ ਅਧਿਕਾਰੀ ਨੇ ਸਿੱਖ ਕਾਰਕੁਨਾਂ ’ਤੇ ਗੋਲੀਆਂ ਚਲਾਈਆਂ ਸਨ, ਜਿਸ ਵਿੱਚ ਵੱਡੀ ਗਿਣਤੀ ਲੋਕ ਫੱਟੜ ਹੋਏ ਸਨ ਤੇ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

ਇਸ ਦੇ ਨਾਲ ਹੀ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ 6 ਸਤੰਬਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਸੀ। ਉਨ੍ਹਾਂ ਨੂੰ ਇਹ ਸੰਮਨ ਬੇਅਦਬੀ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਗੋਲੀ ਚਲਾਉਣ ਦਾ ਹੁਕਮ ਦੇਣ ਦੇ ਸਬੰਧ ‘ਚ ਭੇਜਿਆ ਗਿਆ ਸੀ। ਇਸ ਘਟਨਾ ਦੇ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਹੋਣ ਸਮੇਤ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਸਿੱਟੇ ਵਜੋਂ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸਾਂ ਵਿੱਚ ਐਸਆਈਟੀ ਦੀ ਜਾਂਚ ਫਿਲਹਾਲ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।

ਦਰਅਸਲ ਸਾਲ 2015 ਵਿੱਚ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮਾਮਲੇ ਵਿੱਚ ਪਿਛਲੇ 7 ਸਾਲਾਂ ਤੋਂ ਲਗਾਤਾਰ ਜਾਂਚ ਚੱਲ ਰਹੀ ਹੈ । ਦੋ ਵਾਰ ਸਰਕਾਰਾਂ ਵੀ ਇਸ ਦਰਮਿਆਨ ਬਦਲ ਚੁੱਕੀਆਂ ਹਨ ਪਰ ਹਾਲ ਤੱਕ ਜਾਂਚ ਕਿਸੇ ਵੀ ਸਿਰੇ ਨਹੀਂ ਲੱਗ ਸਕੀ ਹੈ ਤੇ ਸਰਕਾਰਾਂ ਕੋਲ ਬੱਸ ਇੱਕ ਹੀ ਜਵਾਬ ਹੁੰਦਾ ਹੈ ਕਿ ਜਾਂਚ ਜਾਰੀ ਹੈ । ਇਸ ਸਬੰਧ ਵਿੱਚ ਕੁੱਝ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਸਰਕਾਰੇ ਵੱਲੋਂ ਇਨਸਾਫ ਦੀ ਗੱਲ ਤਾਂ ਕਹੀ ਜਾਂਦੀ ਹੈ ਪਰ ਲਗਾਤਾਰ ਇਨਸਾਫ ਤੋਂ ਸਰਕਾਰ ਭੱਜਦੀ ਨਜਰ ਆ ਰਹੀ ਹੈ ।