The Khalas Tv Blog Punjab ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਸੁਖਬੀਰ ਬਾਦਲ ਤੋਂ ਤਿੰਨ ਘੰਟੇ ਕੀਤੀ ਪੁਛਗਿੱਛ
Punjab

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਸੁਖਬੀਰ ਬਾਦਲ ਤੋਂ ਤਿੰਨ ਘੰਟੇ ਕੀਤੀ ਪੁਛਗਿੱਛ

Special Investigation Team

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਸੁਖਬੀਰ ਬਾਦਲ ਤੋਂ ਤਿੰਨ ਘੰਟੇ ਕੀਤੀ ਪੁਛਗਿੱਛ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir badal) ਤੋਂ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਚੰਡੀਗੜ੍ਹ ਵਿਖੇ ਪੁੱਛਗਿੱਛ ਕੀਤੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਪੁੱਛਗਿੱਛ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਥ ਅਤੇ ਪੰਜਾਬ ਨਾਲ ਜੁੜਿਆ ਮਸਲਾ ਹੈ। ਇਸ ਮੁੱਦੇ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਜਾਂਚ ਟੀਮ ਨੂੰ ਸਹਿਯੋਗ ਦਿੰਦੇ ਰਹੇ ਹਨ ਅਤੇ ਅੱਗੇ ਤੋਂ ਵੀ ਸਹਿਯੋਗ ਦੇਣਗੇ ਜਿਸ ਲਈ ਉਹ ਵਚਨਬੱਧ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਾਂਚ ਟੀਮ ਨੇ ਜੋ ਜਾਣਕਾਰੀ ਉਨ੍ਹਾਂ ਕੋਲੋਂ ਮੰਗੀ ਸੀ, ਉਹ ਜਾਂਚ ਟੀਮ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾ ਕੇ ਆਏ ਹਨ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਜੇਕਰ ਜਾਂਚ ਟੀਮ ਨੂੰ ਫਿਰ ਲੋੜ ਪਈ ਤਾਂ ਉਹ ਮੁੜ ਹਾਜ਼ਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਮੇਰੀ ਇੱਕੋ ਬੇਨਤੀ ਹੈ ਕਿ ਇਸ ਮਸਲੇ ਨੂੰ ਲਟਕਾਇਆ ਨਾ ਜਾਵੇ ਅਤੇ ਛੇਤੀ ਤੋਂ ਛੇਤੀ ਇਨਸਾਫ਼ ਕੀਤਾ ਜਾਵੇ। ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂਂ ਵੀ ਸਿੱਟ ਨੇ ਬੀਤੇ ਦਿਨ ਕਰੀਬ 3 ਘੰਟੇ ਤੱਕ ਪੁੱਛਗਿੱਛ ਕੀਤੀ ਸੀ।

ਯਾਦ ਰਹੇ ਕਿ ਇਸ ਤੋਂ ਪਹਿਲਾਂ 14 ਸਤੰਬਰ ਨੂੰ ਵੀ ਸੁਖ਼ਬੀਰ ਸਿੰਘ ਬਾਦਲ ਐਲਕੇ ਯਾਦਵ ਦੀ ਅਗਵਾਈ ਵਾਲੀ SIT ਦੇ ਸਾਹਮਣੇ ਪੇਸ਼ ਹੋਏ ਸਨ। ਦੱਸ ਦਈਏ ਕਿ ਇਸ ਘਟਨਾ ਮਗਰੋਂ ਨੇੜਲੇ ਪਿੰਡ ਬਹਿਬਲ ਕਲਾਂ ਵਿੱਚ ਵੀ ਇੱਕ ਪੁਲੀਸ ਅਧਿਕਾਰੀ ਨੇ ਸਿੱਖ ਕਾਰਕੁਨਾਂ ’ਤੇ ਗੋਲੀਆਂ ਚਲਾਈਆਂ ਸਨ, ਜਿਸ ਵਿੱਚ ਵੱਡੀ ਗਿਣਤੀ ਲੋਕ ਫੱਟੜ ਹੋਏ ਸਨ ਤੇ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

ਦਰਅਸਲ ਸਾਲ 2015 ਵਿੱਚ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮਾਮਲੇ ਵਿੱਚ ਪਿਛਲੇ 7 ਸਾਲਾਂ ਤੋਂ ਲਗਾਤਾਰ ਜਾਂਚ ਚੱਲ ਰਹੀ ਹੈ । ਦੋ ਵਾਰ ਸਰਕਾਰਾਂ ਵੀ ਇਸ ਦਰਮਿਆਨ ਬਦਲ ਚੁੱਕੀਆਂ ਹਨ ਪਰ ਹਾਲ ਤੱਕ ਜਾਂਚ ਕਿਸੇ ਵੀ ਸਿਰੇ ਨਹੀਂ ਲੱਗ ਸਕੀ ਹੈ ਤੇ ਸਰਕਾਰਾਂ ਕੋਲ ਬੱਸ ਇੱਕ ਹੀ ਜਵਾਬ ਹੁੰਦਾ ਹੈ ਕਿ ਜਾਂਚ ਜਾਰੀ ਹੈ । ਇਸ ਸਬੰਧ ਵਿੱਚ ਕੁੱਝ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਸਰਕਾਰੇ ਵੱਲੋਂ ਇਨਸਾਫ ਦੀ ਗੱਲ ਤਾਂ ਕਹੀ ਜਾਂਦੀ ਹੈ ਪਰ ਲਗਾਤਾਰ ਇਨਸਾਫ ਤੋਂ ਸਰਕਾਰ ਭੱਜਦੀ ਨਜਰ ਆ ਰਹੀ ਹੈ ।

 

Exit mobile version