‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਰਗਾੜੀ ਬੇਅਦਬੀ ਮਾਮਲੇ ਵਿੱਚ ਐੱਸਆਈਟੀ ਨੇ ਦੋ ਗਵਾਹਾਂ ਦੇ ਬਿਆਨ ਫਰੀਦਕੋਟ ਅਦਾਲਤ ਵਿੱਚ ਦਰਜ ਕਰਵਾਏ ਹਨ। ਇਨ੍ਹਾਂ ਦੋਵੇਂ ਗਵਾਹਾਂ ਨੇ ਡੇਰਾ ਪ੍ਰੇਮੀਆਂ ਦੀ ਪਹਿਚਾਣ ਵੀ ਕੀਤੀ ਹੈ।
ਪੋਸਟਰ ਲਗਾਉਣ ਦੇ ਮਾਮਲੇ ਵਿੱਚ ਇਨ੍ਹਾਂ ਗਵਾਹਾਂ ਦੇ ਬਿਆਨ ਦਰਜ ਹੋਏ ਹਨ। ਗਵਾਹਾਂ ਨੇ ਪੋਸਟਰ ਲਗਾਉਣ ਦਾ ਦਾਅਵਾ ਕੀਤਾ ਹੈ। ਨਵੀਂ ਐੱਸਆਈਟੀ ਵੱਲੋਂ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਵਿੱਚ ਬਣਾਈ ਨਵੀਂ SIT ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ ਹੈ।