‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਦੇ ਮੁਖੀ ਮਨਜੀਤ ਸਿੰਘ ਜੀਕੇ ਨੇ ਦਾਅਵਾ ਕੀਤਾ ਹੈ ਕਿ ਯੂਪੀ ਦੀ ਯੋਗੀ ਸਰਕਾਰ ਵੱਲੋਂ 1984 ਦੇ ਸਿੱਖ ਕਤ ਲੇਆਮ ਦੇ ਦੋ ਸ਼ੀਆਂ ਨੂੰ ਸ ਜ਼ਾ ਦੇਣ ਲਈ ਗਠਿਤ ਸਿੱਟ ਦੇ ਕਾਰਜਕਾਲ ਵਿੱਚ ਛੇ ਮਹੀਨਿਆਂ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਉੱਤੇ 2017 ਵਿੱਚ ਸਿੱਟ ਦਾ ਗਠਨ ਕੀਤਾ ਗਿਆ ਸੀ ਅਤੇ ਇਸਦੀ ਮਿਆਦ 31 ਮਈ 2022 ਨੂੰ ਪੁੱਗ ਗਈ ਸੀ। ਯੋਗੀ ਸਰਕਾਰ ਵੱਲੋਂ 1984 ਦੇ ਕਤਲੇਆਮ ਦੇ ਦੋ ਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਟ ਦੀ ਮਿਆਦ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਹਾਲੇ ਕੁੱਝ ਦਿਨ ਪਹਿਲਾਂ ਹੀ ਸਿੱਟ ਦੀ ਰਿਪੋਰਟ ਉੱਤੇ ਕਾਨਪੁਰ ਤੋਂ 1984 ਕਤਲੇਆਮ ਦੇ ਚਾਰ ਦੋ ਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਜੀਕੇ ਨੇ ਦਾਅਵਾ ਕੀਤਾ ਕਿ ਅਗਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣਗੀਆਂ। ਉਨ੍ਹਾਂ ਨੇ ਆਪਣੇ ਵਿਰੋਧੀਆਂ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਉੱਤੇ ਸਿੱਟ ਗਠਿਤ ਕਰਾਉਣ ਦਾ ਗਲਤ ਸਿਹਰਾ ਲੈਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਲਈ ਇੰਨਾ ਹੀ ਕਾਫ਼ੀ ਹੋਵੇਗਾ ਜੇ ਉਹ ਫੜੇ ਮੁਲਜ਼ਮਾਂ ਖਿਲਾਫ਼ ਤਕੜੇ ਹੋ ਕੇ ਲੜਾਈ ਲੜ ਲੈਣ। ਉਨ੍ਹਾਂ ਨੇ ਆਪਣਾ ਦਾਅਵਾ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ 1984 ਦੇ ਕਤ ਲੇਆਮ ਦੇ ਦੋ ਸ਼ੀਆਂ ਨੂੰ ਸ ਜ਼ਾ ਦਿਵਾਉਣ ਲਈ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਲੈ ਕੇ ਹੁਣ ਤੱਕ ਲਗਾਤਾਰ ਦਬਾਅ ਬਣਾਇਆ ਹੋਇਆ ਹੈ।