‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਵੀਂ ਐੱਸਆਈਟੀ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਕਿਹਾ ਕਿ ‘SIT ਅਤੇ ਪੁਲਿਸ ਅਫਸਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਬਸ ਪਹਿਲਾਂ ਬਾਦਲ ਸਰਕਾਰ ਨੇ ਸਾਥ ਨਹੀਂ ਦਿੱਤਾ ਸੀ ਅਤੇ ਹੁਣ ਕੈਪਟਨ ਸਰਕਾਰ ਸਾਥ ਨਹੀਂ ਦੇ ਰਹੀ। SIT ਜਿੰਨੀਆਂ ਮਰਜ਼ੀਆਂ ਬਦਲ ਲਉ, ਦੋਸ਼ੀ ਤਾਂ ਉਹੀ ਰਹਿਣੇ ਹਨ। ਉਨ੍ਹਾਂ ਕਿਹਾ ਕਿ ਅਸੀਂ SIT ਨੂੰ ਪੂਰਾ ਸਹਿਯੋਗ ਦੇ ਰਹੇ ਹਾਂ। ਪਰ ਸਾਨੂੰ ਕੈਪਟਨ ਦੀ ਨੀਅਤ ‘ਤੇ ਸ਼ੱਕ ਹੈ। ਕੈਪਟਨ ਸਰਕਾਰ ਬਾਦਲ ਪਰਿਵਾਰ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਵੇਗੀ। ਜਿਨ੍ਹਾਂ ਨੇ ਕਾਰਵਾਈ ਦੀ ਸੁਣਵਾਈ ਕਰਨੀ ਸੀ, ਉਨ੍ਹਾਂ ਨੂੰ ਢੇਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਤਾਂ ਪਹਿਲਾਂ ਹੀ ਬੁਲਾਉਣਾ ਚਾਹੀਦਾ ਸੀ ਪਰ ਕੈਪਟਨ ਇਨਸਾਫ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣਾ ਚਾਹੀਦਾ ਹੈ’।