‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਐੱਸਆਈਟੀ ਨੇ ਪੰਥਕ ਲੀਡਰ ਭਾਈ ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂਵਾਲੇ ਸਮੇਤ 22 ਸਿੱਖ ਲੀਡਰਾਂ ਤੋਂ ਪੁੱਛ-ਪੜਤਾਲ ਕਰੇਗੀ। ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਨੂੰ ਪੁੱਛ-ਗਿੱਛ ਲਈ ਤਲਬ ਕੀਤਾ ਹੈ। ਐੱਸਆਈਟੀ ਇਨ੍ਹਾਂ ਤੋਂ 2 ਜੁਲਾਈ ਨੂੰ ਪੁੱਛ-ਪੜਤਾਲ ਕਰੇਗੀ।
ਕੀ ਹੈ ਮਾਮਲਾ ?
ਭਾਈ ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂਵਾਲਾ ਕੋਟਕਪੂਰਾ ਗੋਲੀ ਕਾਂਡ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਦੇ ਲੱਗੇ ਧਰਨੇ ਦੀ ਅਗਵਾਈ ਕਰ ਰਹੇ ਸਨ। ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਪੁਲਿਸ ਨੇ ਰਣਜੀਤ ਸਿੰਘ ਢੱਡਰੀਆਂਵਾਲਾ ਅਤੇ ਭਾਈ ਪੰਥਪ੍ਰੀਤ ਸਿੰਘ ਸਮੇਤ 150 ਸਿੱਖ ਆਗੂਆਂ ’ਤੇ ਪਰਚੇ ਵੀ ਦਰਜ ਕੀਤੇ ਸਨ।