Punjab

ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਕੋਟਕਪੂਰਾ ਗੋ ਲੀ ਕਾਂ ਡ ‘ਚ ਐਸਆਈਟੀ ਅੱਜ ਕਰੇਗੀ ਪੁੱਛਗਿੱਛ

ਦ ਖ਼ਾਲਸ ਬਿਊਰੋ : ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। 2015 ਦੇ ਕੋਟਕਪੂਰਾ ਗੋ ਲੀ ਕਾਂ ਡ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਉਸ ਤੋਂ ਪੁੱਛਗਿੱਛ ਕਰੇਗੀ। ਇਹ ਮਾਮਲਾ ਉਸ ਵੇਲੇ ਦਾ ਹੈ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅ ਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਨੇ ਗੋ ਲੀਆਂ ਚਲਾ ਦਿੱਤੀਆਂ ਸਨ। ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ। ਸੈਣੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਘ ਟਨਾ ਵਾਲੇ ਦਿਨ ਪੁਲਿਸ ਨੇ ਕਿਸ ਦੇ ਹੁਕਮਾਂ ‘ਤੇ ਗੋ ਲੀ ਚਲਾਈ ਸੀ।

ਸਾਬਕਾ ਪੁਲਿਸ ਮੁੜੀ ਸੁਮੇਧ ਸੈਣੀ

ਸੁਮੇਧ ਸੈਣੀ ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ।

ਜਿਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ।ਹਾਈ ਕੋਰਟ ਨੇ ਸੈਣੀ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ ਪੰਜਾਬ ਪੁਲਿਸ ਨੂੰ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋ ਲੀ ਕਾਂ ਡ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਕੋਟਕਪੂਰਾ ਗੋ ਲੀ ਕਾਂ ਡ ਦੀ ਜਾਂਚ ਏ.ਡੀ.ਜੀ.ਪੀ. ਇਸ ਦੇ ਨਾਲ ਹੀ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।

ਇਸ ਤੋਂ ਪਹਿਲਾਂ ਸੁਮੇਧ ਸੈਣੀ ਨੂੰ ਕਰੀਬ 25 ਦਿਨ ਪਹਿਲਾਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਸ ਸਮੇਂ ਉਸ ਨੇ 3 ਹਫਤਿਆਂ ਦਾ ਸਮਾਂ ਮੰਗਿਆ ਸੀ। ਸੈਣੀ ਨੇ ਐਸਆਈਟੀ ਨੂੰ ਪੱਤਰ ਭੇਜਿਆ ਸੀ। ਜਿਸ ‘ਚ ਉਨ੍ਹਾਂ ਕਿਹਾ ਕਿ ਉਹ ਕਿਸੇ ਅਦਾਲਤੀ ਮਾਮਲੇ ‘ਚ ਦਿੱਲੀ ‘ਚ ਹਨ, ਇਸ ਲਈ ਪੇਸ਼ ਨਹੀਂ ਹੋ ਸਕਦੇ। ਉਸ ਤੋਂ ਬਾਅਦ ਅੱਜ ਉਸ ਨੂੰ ਦੁਬਾਰਾ ਬੁਲਾਇਆ ਗਿਆ ਹੈ।

2