Punjab

ਜਲੰਧਰ ਵਿੱਚ ਹਾਲਾਤ ਹੋਏ ਆਮ, ਡੀਸੀ ਹਿਮਾਂਸ਼ੂ ਅਗਰਵਾਲ ਨੇ ਜਾਰੀ ਕੀਤੇ ਨਵੇਂ ਹੁਕਮ

ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਤਣਾਅ ਅਤੇ ਜੰਗਬੰਦੀ ਤੋਂ ਬਾਅਦ, ਜਲੰਧਰ ’ਚ ਹਲਾਤਾ ਆਮ ਵਾਂਗ ਹੋ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ “ਜਲੰਧਰ ਵਿੱਚ ਸਭ ਕੁਝ ਆਮ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।”

ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕੁਝ ਮਹੱਤਵਪੂਰਨ ਹਦਾਇਤਾਂ ਵੀ ਜਾਰੀ ਕੀਤੀਆਂ। ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਲੰਧਰ ਵਿੱਚ ਡਰਨ ਦੀ ਕੋਈ ਗੱਲ ਨਹੀਂ ਹੈ, ਪਰ ਸਾਵਧਾਨੀ ਅਤੇ ਜ਼ਿੰਮੇਵਾਰੀ ਜ਼ਰੂਰੀ ਹੈ।

ਜਲੰਧਰ ਵਿੱਚ ਜਨਜੀਵਨ ਆਮ ਵਾਂਗ ਹੈ। ਸਾਰੀਆਂ ਸਰਕਾਰੀ ਅਤੇ ਨਿੱਜੀ ਗਤੀਵਿਧੀਆਂ ਪਹਿਲਾਂ ਵਾਂਗ ਜਾਰੀ ਰਹਿ ਸਕਦੀਆਂ ਹਨ। ਡੀਸੀ ਨੇ ਕਿਹਾ ਕਿ ਸੁਰੱਖਿਆ ਬਲ ਪੂਰੀ ਤਰ੍ਹਾਂ ਚੌਕਸ ਹਨ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਹੁਕਮ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਡਰੋਨ ਨਹੀਂ ਉਡਾ ਸਕਦਾ ਅਤੇ ਪ੍ਰਸ਼ਾਸਨ ਵੱਲੋਂ ਵੱਖਰਾ ਨੋਟਿਸ ਦਿੱਤੇ ਜਾਣ ਤੱਕ ਪਟਾਕੇ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।

ਸੋਸ਼ਲ ਮੀਡੀਆ ‘ਤੇ ਅਫ਼ਵਾਹਾਂ ਜਾਂ ਗੈਰ-ਪ੍ਰਮਾਣਿਤ ਸੰਦੇਸ਼ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਅਫ਼ਵਾਹਾਂ ਤੋਂ ਬਚਣ, ਸ਼ਾਂਤੀ ਬਣਾਈ ਰੱਖਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਕਰਨ ਦੀ ਅਪੀਲ ਕੀਤੀ।