ਉੱਤਰ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਐਸਯੂਵੀ ਗੱਡੀ ਵਿੱਚ ਸਵਾਰ 6 ਲੋਕਾਂ ਦੀ ਮੌਤ ਅਤੇ ਅੱਠ ਜ਼ਖਮੀ ਹੋਏ ਹਨ। SUV ਗੱਡੀ ਵਿੱਚ ਸਵਾਰ ਲੋਕ ਲੁਧਿਆਣਾ ਤੋਂ ਸੋਕ ਸਭਾ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।
ਪੁਲਿਸ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਸ਼ਰਾਵਸਤੀ ਜ਼ਿਲ੍ਹੇ ਦੇ ਇਕੌਨਾ ਵਿੱਚ ਸ਼ਨੀਵਾਰ ਨੂੰ ਰਾਸ਼ਟਰੀ ਰਾਜਮਾਰਗ 730 ‘ਤੇ ਇੱਕ ਐਸਯੂਵੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ ਗੱਡੀ ਵਿੱਚ ਸਵਾਰ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਗੰਭੀਰ ਜ਼ਖ਼ਮੀ ਹੋ ਗਏ।
ਸ਼ਰਾਵਸਤੀ ਦੀ ਪੁਲਿਸ ਸੁਪਰਡੈਂਟ ਪ੍ਰਾਚੀ ਸਿੰਘ ਨੇ ਦੱਸਿਆ ਕਿ ਘਟਨਾ ਸਮੇਂ ਕਾਰ ‘ਚ 14 ਲੋਕ ਸਵਾਰ ਸਨ ਅਤੇ ਇਨ੍ਹਾਂ ‘ਚੋਂ 6 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅੱਠ ਜ਼ਖ਼ਮੀਆਂ ਨੂੰ ਬਹਿਰਾਇਚ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਇਕੌਨਾ ਥਾਣਾ ਖੇਤਰ ‘ਚ ਗੱਡੀ ਇਕ ਦਰੱਖਤ ਨਾਲ ਟਕਰਾ ਗਈ।
UP | Six people died in an accident after an SUV collided with a tree in Ikona police station area. Police teams reached the spot and tried to rescue the injured persons. There were 14 people in the car, 8 people have been referred to Bahraich. These people had come from… pic.twitter.com/90Qx7RglPD
— ANI UP/Uttarakhand (@ANINewsUP) April 15, 2023
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਣ ਦੇ ਨਿਰਦੇਸ਼ ਦਿੱਤੇ ਹਨ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।