The Khalas Tv Blog India ਯੂਕਰੇਨ ਤੋਂ ਛੇਵੀਂ ਉਡਾਣ ਭਾਰਤੀ ਵਿਦਿਆਰਥੀਆਂ ਨੂੰ ਲੈ ਪੁੱਜੀ ਦਿੱਲੀ
India International

ਯੂਕਰੇਨ ਤੋਂ ਛੇਵੀਂ ਉਡਾਣ ਭਾਰਤੀ ਵਿਦਿਆਰਥੀਆਂ ਨੂੰ ਲੈ ਪੁੱਜੀ ਦਿੱਲੀ

‘ਦ ਖ਼ਲਸ ਬਿਊਰੋ : ਰੂਸ ਅਤੇ ਯੁਕਰੇਨ  ਵਿਚਕਾਰ ਭਿਆ ਨਕ ਜੰ ਗ ਹਾਲੇ ਵੀ ਜਾਰੀ ਹੈ। ਇਸੇ ਦੌਰਾਨ ਯੁਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਆਪ੍ਰੇਸ਼ਨ ਗੰਗਾ ਚੱਲ ਰਿਹਾ ਹੈ।  ਛੇਵੀਂ ਫਲਾਈਟ ਨੇ ਵੀ ਭਾਰਤ ਲਈ ਉਡਾਣ ਭਰੀ ਹੈ। ਇਹ ਛੇਵੀਂ ਉਡਾਣ 240 ਭਾਰਤੀ ਨਾਗਰਿਕਾਂ ਨੂੰ ਲੈ ਕੇ ਬੁਡਾਪੇਸਟ ਤੋਂ ਦਿੱਲੀ ਪਹੁੰਚ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਿੱਤੀ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਭਾਰਤੀ ਨਾਗਰਿਕਾਂ ਦੀਆਂ ਤਸਵੀਰਾਂ ਟਵੀਟ ਕੀਤੀਆਂ ਅਤੇ ਲਿਖਿਆ, “ਬੁਡਾਪੇਸਟ ਤੋਂ ਛੇਵੀਂ ਆਪ੍ਰੇਸ਼ਨ ਗੰਗਾ ਫਲਾਈਟ। 240 ਭਾਰਤੀ ਨਾਗਰਿਕ ਦਿੱਲੀ ਪਰਤੇ। ਨਿਕਾਸੀ ਦੀਆਂ ਕੋਸ਼ਿਸ਼ਾਂ ਜ਼ੋਰਦਾਰ ਜਾਰੀ ਹਨ। ਇਸ ਤੋਂ ਪਹਿਲਾਂ ਏਅਰ ਇੰਡੀਆ ਦੀ ਪੰਜਵੀਂ ਉਡਾਣ 249 ਭਾਰਤੀ ਨਾਗਰਿਕਾਂ ਨੂੰ ਲੈ ਕੇ ਅੱਜ ਯੂਕਰੇਨ ਤੋਂ ਦਿੱਲੀ ਪਹੁੰਚੀ ਸੀ। ਦੱਸ ਦਈਏ ਕਿ ਹੁਣ ਤੱਕ ਯੁਕਰੇਨ ਤੋਂ 1400 ਵਿਦਿਆਰਥੀਆਂ ਨੂੰ ਵਾਪਸ ਭਾਰਤ ਲਿਆਇਆ ਜਾ ਚੁੱਕਾ ਹੈ।

Exit mobile version