Khetibadi Punjab

SKM ਅਤੇ ਸ਼ੰਭ ਮੋਰਚੇ ਦੀ ਹੋਈ ਮੀਟਿੰਗ, ਏਕੇ ਲਈ ਇਕ ਹੋਰ ਮੀਟਿੰਗ ਸੱਦੀ ਜਾਵੇਗੀ : ਕਿਸਾਨ ਆਗੂ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਿਚਾਲੇ ਅੱਜ ਅਹਿਮ ਮੀਟਿੰਗ ਚੰਡੀਗੜ੍ਹ ਵਿਚ ਹੋਈ। ਮੀਟਿੰਗ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਏਕੇ ਤੇ ਵਿਚਾਰਾਂ ਅੱਜ ਹੋਈਆਂ ਹਨ, ਜਲਦ ਹੀ ਅਗਲੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਜਲਦ ਵੱਡਾ ਸੰਘਰਸ਼ ਵਿਢਿਆ ਜਾਵੇਗਾ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਏਕੇ ਉੱਤੇ ਵਿਚਾਰਾਂ ਹੋਈਆ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਅੰਦੋਲਨ ਲਈ ਤਾਲਮੇਲ ਲਈ ਏਕੇ ਦੇ ਪ੍ਰਸਤਾਵ ਉੱਤੇ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਅੰਦੋਲਨ ਦੀ ਲੜਾਈ ਇਕੱਲੇ ਨਹੀਂ ਲੜੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੰਦੋਲਨ ਜਿੱਤਣ ਲਈ ਇੱਕਠੇ ਹੋਣ ਦੀ ਜ਼ਰੂਰਤ ਹੈ। ਉਨ੍

ਹਾਂ ਨੇ ਕਿਹਾ ਹੈ ਕਿ ਏਕੇ ਲਈ ਇਕ ਹੋਰ ਮੀਟਿੰਗ ਸੱਦੀ ਜਾਵੇਗੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਮੀਟਿੰਗ ਸਾਰਥਕ ਰਹੀ ਹੈ ਅਤੇ ਭਵਿੱਖ ਵਿੱਚ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਏਕੇ ਦੇ ਨੇੜੇ ਪਹੁੰਚ ਗਏ ਹਾਂ। ਉਨ੍ਹਾਂ ਨੇ ਕਿਹਾ ਹੈਕਿ ਮੋਰਚਾ ਜਿੱਤਣ ਲਈ ਏਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖੇਤੀ ਖਰੜਾ ਪੰਜਾਬ ਵਿਧਾਨ  ਸਭਾ ਵਿੱਚ ਸਰਕਾਰ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਭ ਸਾਰਿਆਂ ਦਾ ਉਦੇਸ਼ ਹੈ ਦੇਸ਼ ਦੀ ਕਿਰਸਾਨੀ ਨੂੰ ਬਚਾਉਣਾ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਅਸੀਂ ਇਸ ਮੀਟਿੰਗ ਵਿੱਚ ਏਕਤਾ ਉੱਤੇ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖਨੌਰੀ ਬਾਰਡਰ ਵਾਲਾ ਫੋਰਮ ਅੱਜ ਮਹਾਪੰਚਾਇਤ ਵਿੱਚ ਲੱਗਿਆ ਹੋਇਆ ਹੈ ਅਤੇ ਸਰਵਣ ਪੰਧੇਰ ਉਨ੍ਹਾਂ ਨੂੰ ਮੀਟਿੰਗ ਬਾਰੇ ਗੱਲ ਕਰ ਲੈਣਗੇ।  ਉਗਰਾਹਾਂ ਨੇ ਕਿਹਾ ਹੈ ਕਿ ਏਕੇ ਉੱਤੇ ਅੱਜ ਵਿਚਾਰ ਕਰਨ ਤੋਂ ਬਾਅਦ ਬਹੁਤ ਗੱਲਾਂ ਸਪੱਸ਼ਟ ਹੋ ਗਈਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਐਮਐਸਪੀ ਦੀ ਮੰਗ ਉੱਤੇ ਸਾਰੀਆਂ ਜਥੇਬੰਦੀਆਂ ਇੱਕ ਹਾਂ।

ਪੰਧੇਰ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿਚ ਤਾਂ ਨਹੀਂ ਪਹੁੰਚ ਸਕੇ, ਕਿਉਂਕਿ ਖਨੌਰੀ ਤੇ ਉਨ੍ਹਾਂ ਦਾ ਆਪਣਾ ਵੱਡਾ ਇਕੱਠ ਸੀ, ਇਸ ਲਈ ਉਨ੍ਹਾਂ ਨੇ ਉਥੇ ਵੀ ਸੰਬੋਧਨ ਕਰਨਾ ਸੀ। ਇਸ ਲਈ ਉਹ ਅੱਜ ਦੀ ਮੀਟਿੰਗ ਵਿਚ ਨਹੀਂ ਆ ਸਕੇ। ਪੰਧੇਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਾਡੀਆਂ ਜਥੇਬੰਦੀਆਂ ਦੀ ਆਪਸ ਵਿਚ ਹੋਰ ਨੇੜਤਾ ਵਧੀ ਹੈ ਅਤੇ ਅੱਗੇ ਵੀ ਇਹ ਮੀਟਿੰਗਾਂ ਜਾਰੀ ਰਹਿਣਗੀਆਂ। ਐਮਐਸਪੀ ਦੀ ਮੰਗ ਸਮੇਤ ਹੋਰਨਾਂ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ।