The Khalas Tv Blog Punjab ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਐਸਕੇਐਮ ਦੇ ਆਗੂ ਹੋਏ ਨਜ਼ਰਬੰਦ
Punjab

ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਐਸਕੇਐਮ ਦੇ ਆਗੂ ਹੋਏ ਨਜ਼ਰਬੰਦ

‘ਦ ਖ਼ਾਲਸ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੋਰੇ ਤੇ ਵਿਰੋਧ ਦਾ ਐਲਾਨ ਹੋਣ ਤੇ ਪੁਲਿਸ ਨੇ ਸੰਯੁਕਤ ਕਿਸਾਨ ਮੋਰਚੇ ਦੇ ਕਈ ਆਗੂਆਂ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਇਸ ਦੋਰਾਨ ਲਾਈਵ ਹੋ ਕੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਨੇ ਦੱਸਿਆ ਕਿ, ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਉਲੀਕੇ ਗਏ ਪ੍ਰੋਗਰਾਮ ਦੇ ਤਹਿਤ ਉਨ੍ਹਾਂ ਨੇ ਸ਼ਾਂਤਮਈ ਢੰਗ ਦੇ ਨਾਲ ਮੋਦੀ ਨੂੰ ਕਾਲੀਆਂ ਝੰਡੀਆਂ ਵਿਖਾਉਣ ਦਾ ਪ੍ਰੋਗਰਾਮ ਉਲੀਕਿਆ ਸੀ।ਪਰ ਪੁਲਿਸ ਨੇ ਉਸ ਨੂੰ ਉਸ ਦੇ ਹੋਰਨਾਂ ਸਾਥੀਆਂ ਸਣੇ ਬੀਤੀ ਦੇਰ ਰਾਤ ਨਜ਼ਰਬੰਦ ਕਰ ਲਿਆ। ਕਿਸਾਨ ਆਗੂ ਨੇ ਅਨੁਸਾਰ  ਲੋਕਤੰਤਰ ਵਿੱਚ ਸਭ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਅਧਿਕਾਰ ਹੈ, ਪਰ ਮੌਜੂਦਾ ਸਰਕਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ।ਕਿਸਾਨ ਆਗੂ ਮੁਤਾਬਿਕ, ਉਨ੍ਹਾਂ ਨੂੰ ਰਾਤ 10 ਵਜੇ ਤੋਂ ਹੀ ਪੁਲਿਸ ਨੇ ਨਜ਼ਰਬੰਦ ਕੀਤਾ ਹੋਇਆ ਹੈ।

Exit mobile version