Khetibadi Punjab

SKM ਨੇ ਲੈਂਡ ਪੂਲਿੰਗ ਸਕੀਮ ਦਾ ਕੀਤਾ ਵਿਰੋਧ, ਸਰਕਾਰ ਤੋਂ ਕੀਤੀ ਸਕੀਮ ਬੰਦ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਅਤੇ ਪਾਣੀ ਸਬੰਧੀ ਮੁੱਦਿਆਂ ਦਾ ਸਖ਼ਤ ਵਿਰੋਧ ਕੀਤਾ ਹੈ। ਕਿਸਾਨ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਨੇ ਸਰਕਾਰ ਤੋਂ ਸਕੀਮ ਅਤੇ ਪਾਣੀ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ।

SKM ਨੇ ਵੀ ਪਾਣੀ ਸਮਝੌਤਿਆਂ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਮੁੱਦੇ ‘ਤੇ 18 ਜੁਲਾਈ ਨੂੰ ਆਲ ਪਾਰਟੀ ਮੀਟਿੰਗ ਬੁਲਾਈ ਗਈ ਹੈ। ਐਸਕੇਐਮ ਨੇ 30 ਜੁਲਾਈ ਨੂੰ ਟਰੈਕਟਰ ਮਾਰਚ ਅਤੇ 24 ਅਗਸਤ ਨੂੰ ਮੁੱਲਾਪੁਰ ਵਿੱਚ ਰੈਲੀ ਦਾ ਐਲਾਨ ਕੀਤਾ।

ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਸਕੀਮ ਦੇ ਵਿਰੁੱਧ ਸੰਘਰਸ਼ ਜਾਰੀ ਰੱਖਣਗੇ, ਕਿਉਂਕਿ ਇਹ ਕਿਸਾਨਾਂ ਦੀ ਜ਼ਮੀਨ ਅਤੇ ਜੀਵਿਕਾ ਨੂੰ ਖਤਰੇ ਵਿੱਚ ਪਾਉਂਦੀ ਹੈ। ਇਸ ਦੌਰਾਨ ਐਸਕੇਐਮ ਨੇ ਕਿਹਾ ਕਿ ਉਹ ਖੁੱਲ੍ਹ ਕੇ ਗਾਇਕ ਦਿਲਜੀਤ ਦੋਸਾਂਝ ਦਾ ਸਮਰਥਨ ਕਰਨਗੇ।