Punjab

SKM ਨੇ ਮੰਗਿਆ ਹੋਰ ਸਮਾਂ, ਏਕਤਾ ਦਾ ਫਿਰ ਦਿੱਤਾ ਹੋਕਾ

ਬਿਉਰੋ ਰਿਪੋਰਟ – ਕਿਸਾਨੀ ਅੰਦੋਲਨ ਚਲਾ ਰਹੇ ਕਿਸਾਨ ਲੀਡਰਾਂ ਦੇ ਨਾਲ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਐਸਕੇਐਮ ਏਕਤਾ ਵਿਚ ਯਕੀਨ ਰੱਖਦਾ ਹੈ ਅਤੇ ਜੋ 20 ਅਤੇ 26 ਨੂੰ ਪ੍ਰੋਗਰਾਮ ਕੀਤੇ ਜਾਣਗੇ ਉਹ ਸਾਰੇ ਮਿਲਕੇ ਕੀਤੇ ਜਾਣਗੇ। ਇਸ ਦੇ ਨਾਲ ਹੀ ਰਾਜੇਵਾਲ ਨੇ 20 ਜਨਵਰੀ ਨੂੰ ਦੇਸ਼ ਦੇ ਸਾਰੇ ਪਾਰਲੀਮੈਂਟ ਮੈਂਬਰਾਂ ਦੇ ਘਰਾਂ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਕਰ ਦਿੱਤਾ ਹੈ। ਰਾਜੇਵਾਲ ਨੇ ਕਿਹਾ ਕਿ 26 ਜਨਵਰੀ ਨੂੰ ਪੂਰੇ ਜ਼ੋਰ ਨਾਲ ਟਕੈਰਟਰ ਮਾਰਚ ਕੱਢੇ ਜਾਣਗੇ। ਇਸ ਦੌਰਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ 20 ਜਨਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੁਬਾਰਾ ਗੱਲ਼ਬਾਤ ਕਰਨ ਲਈ ਕਿਹਾ ਹੈ। ਸਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਕੱਠੇ ਹਾਂ ਪਰ ਚਰਚਾ ਜਾਰੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਕੁਝ ਸਮਾਂ ਮੰਗਿਆ ਹੈ ਤਾਂ ਕਿ ਬੈਠ ਕੇ ਰਣਨੀਤੀ ਬਣਾ ਸਕੀਏ। ਉਨ੍ਹਾਂ ਨੇ ਕਿਹਾ ਹੈ ਕਿ ਐਮਐਸਪੀ ਤਾਂ ਹੀ ਰਹੇਗੀ ਜੇਕਰ ਮੰਡੀਆਂ ਰਹਿਣਗੀਆਂ।

ਇਹ ਵੀ ਪੜ੍ਹੋ – SGPC ਦੀ ਇਸ ਦਿਨ ਹੋਵੇਗੀ ਪ੍ਰੀਖਿਆ, ਸਾਰੀਆਂ ਤਿਆਰਿਆਂ ਮੁਕੰਮਲ