The Khalas Tv Blog Others 5 ਜੂਨ ਨੂੰ ਸੁੰਯੁਕਤ ਕਿਸਾਨ ਮੋਰਚਾ ਮਨਾਏਗਾ ਸੰਪੂਰਣ ਕ੍ਰਾਂਤੀ ਦਿਹਾੜਾ
Others

5 ਜੂਨ ਨੂੰ ਸੁੰਯੁਕਤ ਕਿਸਾਨ ਮੋਰਚਾ ਮਨਾਏਗਾ ਸੰਪੂਰਣ ਕ੍ਰਾਂਤੀ ਦਿਹਾੜਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): –ਸੰਯੁਕਤ ਕਿਸਾਨ ਮੋਰਚਾ ਨੇ 5 ਜੂਨ ਨੂੰ “ਸੰਪੂਰਨ ਕ੍ਰਾਂਤੀ ਦਿਵਸ” ਵਜੋਂ ਮਨਾਉਣ ਦਾ ਫੈਸਲਾ ਲਿਆ ਹੈ। ਪਿਛਲੇ ਸਾਲ ਇਸੇ ਦਿਨ ਖੇਤੀ-ਕਾਨੂੰਨ ਆਰਡੀਨੈਂਸ ਵਜੋਂ ਲਿਆਂਦੇ ਗਏ ਸਨ।ਇਸੇ ਦਿਨ ਹੀ 5 ਜੂਨ, 1974 ਨੂੰ ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਕ੍ਰਾਂਤੀ ਦਾ ਨਾਅਰਾ ਦਿੰਦਿਆਂ ਦੇਸ਼ ਵਿੱਚ ਇੱਕ ਵਿਸ਼ਾਲ ਜਨ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ।ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਦੇਸ਼ ਵਾਸੀਆਂ ਨੂੰ ਇਸ ਦਿਨ ਕਿਸਾਨੀ ਅੰਦੋਲਨ ਵਿੱਚ ਆਪਣਾ ਸਮਰਥਨ ਜਾਰੀ ਰੱਖਣ ਦੀ ਅਪੀਲ ਕੀਤੀ। ਕਿਸਾਨ ਲੀਡਰਾਂ ਨੇ ਕਿਹਾ ਕਿ ਭਾਜਪਾ ਸੰਸਦ ਮੈਂਬਰ, ਵਿਧਾਇਕਾਂ ਅਤੇ ਹੋਰ ਨੁਮਾਇੰਦਿਆਂ ਦੇ ਘਰਾਂ ਅੱਗੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣ। ਮੋਰਚੇ ਨੇ ਸੰਪੂਰਨ ਕ੍ਰਾਂਤੀ ਦਿਵਸ ਸਬੰਧੀ ਸਮੂਹ ਦੇਸ਼ ਵਾਸੀਆਂ ਨੂੰ ਸੰਪੂਰਨ ਇਨਕਲਾਬ ਲਈ ਪ੍ਰਣ ਲੈਣ ਦੀ ਵੀ ਅਪੀਲ ਕੀਤੀ।

ਚੌਧਰੀ ਚਰਨ ਸਿੰਘ ਦੀ ਬਰਸੀ ਮਨਾਈ


ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਜਾਣੇ ਜਾਂਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਅੱਜ ਬਰਸੀ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਸੱਚਮੁੱਚ ਦੇਸ਼ ਨੂੰ “ਆਤਮਨਿਰਭਰ” ਬਣਾਉਣਾ ਚਾਹੁੰਦੇ ਸਨ, ਜਿਸ ਵਿੱਚ ਕਿਸਾਨ-ਮਜ਼ਦੂਰ ਅਤੇ ਪਿੰਡ ਦੇ ਲੋਕ ਖੁਸ਼ਹਾਲੀ ਨਾਲ ਰਹਿ ਸਕਣ। ਕੇਂਦਰ ਦੀ ਮੋਦੀ ਸਰਕਾਰ ਆਤਮਨਿਰਭਰ ਭਾਰਤ ਦਾ ਝੂਠਾ ਨਾਅਰਾ ਦੇਕੇ ਕਾਰਪੋਰੇਟਾਂ ਦੀ ਸਰਕਾਰ ਸਾਬਤ ਹੋ ਰਹੀ ਹੈ, ਜਿਥੇ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੀ ਗੱਲ ਹੀ ਨਹੀਂ ਸੁਣਦੀ। ਕਿਸਾਨ ਆਗੂਆਂ ਨੇ ਦਿੱਲੀ ਵਿਖੇ ਕਿਸਾਨ ਘਾਟ ਪਹੁੰਚ ਕੇ ਚੌਧਰੀ ਜੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।

ਪੰਜਾਬ ਤੋਂ ਪਹੁੰਚ ਰਹੇ ਹਨ ਕਿਸਾਨਾਂ ਦੇ ਜਥੇ


ਪੰਜਾਬ ਤੋਂ ਕਿਸਾਨਾਂ ਦੇ ਜਥਿਆਂ ਦਾ ਸਿੰਘੂ ਅਤੇ ਟੀਕਰੀ ਆਉਣਾ ਜਾਰੀ ਹੈ। ਅੱਜ ਦੋਆਬੇ ਤੋਂ ਕਿਸਾਨਾਂ ਦਾ ਇੱਕ ਵਿਸ਼ਾਲ ਜਥਾ ਸਿੰਘੂ ਪਹੁੰਚਿਆ ਅਤੇ ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ।ਪੰਜਾਬ ਤੋਂ ਵੈੱਬ ਚੈੱਨਲ ‘ਅੱਖ਼ਰ’ ਲਈ ਕੰਮ ਕਰਦੇ ਪੱਤਰਕਾਰ ਰਵੀ ਦੇ ਅਚਾਨਕ ਵਿਛੋੜੇ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਦੁਖ ਦਾ ਇਜ਼ਹਾਰ ਕੀਤਾ ਹੈ। ਨੌਜਵਾਨ ਪੱਤਰਕਾਰ ਰਵੀ ਸ਼ੁਰੂ ਤੋਂ ਹੀ ਦਿੱਲੀ ਦੇ ਕਿਸਾਨ ਮੋਰਚੇ ਲਈ ਕੰਮ ਕਰ ਰਿਹਾ ਸੀ।

Exit mobile version