The Khalas Tv Blog Khetibadi ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ‘ਤੇ ਐੱਸ.ਕੇ.ਐੱਮ ਦਾ ਫੈਸਲਾ ਅੱਜ ,ਚੰਡੀਗੜ੍ਹ ‘ਚ ਦੋਵਾਂ ਧਿਰਾਂ ਦੀ ਹੋਵੇਗੀ ਮੀਟਿੰਗ
Khetibadi Punjab

ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ‘ਤੇ ਐੱਸ.ਕੇ.ਐੱਮ ਦਾ ਫੈਸਲਾ ਅੱਜ ,ਚੰਡੀਗੜ੍ਹ ‘ਚ ਦੋਵਾਂ ਧਿਰਾਂ ਦੀ ਹੋਵੇਗੀ ਮੀਟਿੰਗ

ਸ਼ੰਭੂ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਦੋਵੇਂ ਮੋਰਚਿਆਂ ’ਤੇ ਬੈਠੇ ਨੂੰ 10 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੌਰਾਨ ਅੱਜ ਫੈਸਲਾ ਲਿਆ ਜਾਵੇਗਾ ਕਿ ਸਯੁੰਕਤ ਕਿਸਾਨ ਮੋਰਚਾ (ਐਸਕੇਐਮ) ਇਸ ਅੰਦੋਲਨ ਦਾ ਕਿਸ ਤਰ੍ਹਾਂ ਸਮਰਥਨ ਕਰੇਗਾ।

ਇਸ ਦੀ ਰਣਨੀਤੀ ਤਿਆਰ ਕਰਨ ਲਈ SKM ਅਤੇ SKM ਗੈਰ-ਸਿਆਸੀ ਧਿਰਾਂ ਵਿਚਕਾਰ ਇਕ ਹਫਤੇ ‘ਚ ਦੂਜੀ ਵਾਰ ਚੰਡੀਗੜ੍ਹ ‘ਚ ਮੀਟਿੰਗ ਹੋਣ ਜਾ ਰਹੀ ਹੈ। ਹਾਲਾਂਕਿ 18 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਈ ਐਸ.ਕੇ.ਐਮ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਮੋਰਚਾ ਇਸ ਅੰਦੋਲਨ ਵਿੱਚ ਸਿੱਧੇ ਤੌਰ ’ਤੇ ਸ਼ਮੂਲੀਅਤ ਨਹੀਂ ਕਰੇਗਾ।

ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ ਨੂੰ ਅੱਜ 29 ਦਿਨ ਹੋ ਗਏ ਹਨ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਸ਼ਾਮ 5:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ ਵਿੱਚ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ।

6 ਨੂੰ ਪੰਜਾਬ ਬੰਦ ਦੀ ਰਣਨੀਤੀ ਬਣਾਈ ਜਾਵੇਗੀ

ਐਸਕੇਐਮ ਦੇ ਗੈਰ ਸਿਆਸੀ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਸਬੰਧੀ 26 ਦਸੰਬਰ ਨੂੰ ਖਨੌਰੀ ਵਿਖੇ ਸਮੂਹ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਨੂੰ ਪੰਜਾਬ ਬੰਦ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਸਭ ਕੁਝ ਬੰਦ ਰਹੇਗਾ।

Exit mobile version