The Khalas Tv Blog Punjab ਸੰਗਰੂਰ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਲਿਖੇ ਖ਼ਾ ਲਿਸ ਤਾਨ ਦੇ ਨਾਅਰੇ
Punjab

ਸੰਗਰੂਰ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਲਿਖੇ ਖ਼ਾ ਲਿਸ ਤਾਨ ਦੇ ਨਾਅਰੇ

ਦ ਖ਼ਾਲਸ ਬਿਊਰੋ : ਸੰਗਰੂਰ ਦੇ ਮੰਦਰ  ਦੇ ਗੇਟ ‘ਤੇ ਖ਼ਾ ਲਿਸ ਤਾਨ ਦੇ ਨਾਅਰੇ ਲਿਖੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦੇ ਕਾਲੀ ਮਾਤਾ ਮੰਦਿਰ ਦੇ ਗੇਟ ‘ਤੇ ਖ਼ਾ ਲਿਸ ਤਾਨ ਦੇ ਨਾਅਰੇ ਲਿਖੇ ਗਏ ਹਨ। ਮੰਦਿਰ ਦੇ ਗੇਟ ਤੇ ਕੰਧ ‘ਤੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ। ਇਸ ਘ ਟਨਾ ਦੀ ਸੂਚਨਾ ਮਿਲਣ  ਤੋਂ ਬਾਅਦ ਪੁਲਿ ਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਪੁ ਲਿਸ ਨੇ ਕੰਧ ਤੋਂ ਨਾਅਰੇ ਮਿਟਾਏ। ਪੁਲਿਸ ਵੱਲੋਂ ਇਸ ਮਾਮਲੇ ਦੇ ਗੰਭੀਰ ਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਆਉਣ-ਜਾਣ ਵਾਲੇ ਰਸਤੇ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਪੁ ਲਿਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।

ਇਸਤੋਂ ਪਹਿਲਾਂ ਜਲੰਧਰ ਵਿਖੇ ਦੇਵੀ ਤਾਲਾਬ ਮੰਦਰ ਦੇ ਆਸ-ਪਾਸ ਦੇ ਇਲਾਕਿਆਂ ‘ਚ ਖਾ ਲਿ ਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ ਸਨ। ਇਸ ਮਗਰੋਂ ਪੁਲਿ ਸ ਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਸਨ । ਸੁਰੱਖਿਆ ਵਿਵਸਥਾ ਨੂੰ ਹੋਰ ਵਧਾ ਦਿੱਤਾ ਗਿਆ ਸੀ। ਪਿਛਲੇ ਇੱਕ ਹਫਤੇ ਵਿਚ ਪੰਜਾਬ ਵਿਚ ਖਾਲਿ ਸਤਾਨ ਦੇ ਸਮਰਥਨ ਵਿਚ ਨਾਅਰੇ ਲਿਖੇ ਜਾਣ ਦਾ ਇਹ ਚੌਥਾ ਮਾਮਲਾ ਸਾਹਮਣੇ ਆਇਆ ਹੈ।

ਇਸ ਤੋਂ ਪਹਿਲਾਂ ਫਰੀਦਕੋਟ ਦੀ ਬਾਜ਼ੀਗਰ ਬਸਤੀ ਦੇ ਪਾਰਕ ਵਿੱਚ ਖਾ ਲਿ ਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ ਸਨ। ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਨੇ ਸਭ ਤੋਂ ਪਹਿਲਾਂ ਇਹ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਜਿਸ ਤੋਂ ਬਾਅਦ ਪੇਂਟ ਨਾਲ ਇਸਨੂੰ ਮਿਟਾਇਆ ਗਿਆ ਸੀ।

Exit mobile version