Punjab

ਡੀਆਰਐਮ ਦਫ਼ਤਰ ਫ਼ਿਰੋਜ਼ਪੁਰ ਦੇ ਦਫ਼ਤਰ ਦੀਆਂ ਕੰਧਾਂ ‘ਤੇ ਲਿਖੇ ਮਿਲੇ ਖਾਲਿ ਸਤਾਨ ਅਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ

ਦ ਖ਼ਾਲਸ ਬਿਊਰੋ : ਪੰਜਾਬ ਦੇ ਸਰਹੱਦੀ ਸੂਬੇ ਫ਼ਿਰੋਜ਼ਪੁਰ ਵਿੱਚ ਉਸ ਸਮੇਂ ਮਾਹੋਲ ਤਨਾਅਪੂਰਨ ਹੋ ਗਿਆ ਜਦੋਂ ਡਿਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਦੇ ਦਫ਼ਤਰ ਦੀਆਂ ਕੰਧਾਂ ‘ਤੇ ਕਿਸੇ ਨੇ ਖਾਲਿ ਸਤਾਨ ਅਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ। ਇਸ ਨੂੰ ਦੇਖਦਿਆਂ ਹੋਇਆਂ ਸੁਰੱਖਿਆ ਏਜੰਸੀਆਂ ਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਈਆਂ।


ਕਥਿਤ ਤੋਰ ਤੇ ਪੰਨੂ ਦੀ ਖਾ ਲਿ ਸਤਾਨੀ ਜਥੇ ਬੰ ਦੀ ਵੱਲੋਂ ਲਿਖੇ ਇਨ੍ਹਾਂ ਨਾਅਰਿਆਂ ਨੂੰ ਦੇਖਦਿਆਂ ਪੰਜਾਬ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਤੇ ਨਾਅਰੇ ਲਿਖਣ ਵਾਲਿਆਂ ਦੀ ਪਛਾਣ ਕਰਨ ਲਈ ਡੀਆਰਐਮ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਰਹੱਦੀ ਖੇਤਰ ਫ਼ਿਰੋਜ਼ਪੁਰ ਵਰਗੇ ਇਲਾਕੇ ਵਿੱਚ ਰੇਲਵੇ ਦੇ ਡਿਵੀਜ਼ਨਲ ਦਫ਼ਤਰ ਦੀਆਂ ਕੰਧਾਂ ’ਤੇ ਅਜਿਹੇ ਨਾਅਰਿਆਂ ਦਾ ਲਿਖਿਆ ਜਾਣਾ ਕਾਫੀ ਚਿੰਤਾ ਦਾ ਵਿਸ਼ਾ ਮੰਨਿਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਪੰਜਾਬ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।