‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਫੇਰੀ ਤੋਂ ਪਹਿਲਾਂ ਹੀ ਸ਼ਹਿਰ ਦੀਆਂ ਕੰਧਾਂ ‘ਤੇ ਖਾ ਲਿ ਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ। ਜਾਣਕਾਰੀ ਮੁਤਾਬਿਕ ਅੱਜ ਸਵੇਰੇ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਆਸ-ਪਾਸ ਦੇ ਇਲਾਕਿਆਂ ‘ਚ ਖਾ ਲਿ ਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਇਸ ਮਗਰੋਂ ਪੁਲਿ ਸ ਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ । ਸੁਰੱਖਿਆ ਵਿਵਸਥਾ ਨੂੰ ਹੋਰ ਵਧਾ ਦਿੱਤਾ ਗਿਆ ਹੈ। ਪਿਛਲੇ ਇੱਕ ਹਫਤੇ ਵਿਚ ਪੰਜਾਬ ਵਿਚ ਖਾਲਿ ਸਤਾਨ ਦੇ ਸਮਰਥਨ ਵਿਚ ਨਾਅਰੇ ਲਿਖੇ ਜਾਣ ਦਾ ਇਹ ਤੀਜਾ ਮਾਮਲਾ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਅੱਜ ਜਲੰਧਰ ‘ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਆ ਰਹੇ ਹਨ। ਇਸ ਲਈ ਖਾਲਿ ਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨੇ ਪੁਲਿਸ ਦੀ ਸੁਰੱਖਿਆ ਵਿਵਸਥਾ ‘ਤੇ ਸਵਾਲੀਆ ਨਿਸ਼ਾਨ ਲਾ ਦਿੱਤੇ ਹਨ। ਪੁਲਿਸ ਵੱਲੋਂ ਆਉਣ-ਜਾਣ ਵਾਲੇ ਰਸਤੇ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਪੁ ਲਿਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।
ਇਸ ਤੋਂ ਪਹਿਲਾਂ ਫਰੀਦਕੋਟ ਦੀ ਬਾਜ਼ੀਗਰ ਬਸਤੀ ਦੇ ਪਾਰਕ ਵਿੱਚ ਖਾ ਲਿ ਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ ਸਨ। ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਨੇ ਸਭ ਤੋਂ ਪਹਿਲਾਂ ਇਹ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਜਿਸ ਤੋਂ ਬਾਅਦ ਪੇਂਟ ਨਾਲ ਇਸਨੂੰ ਮਿਟਾਇਆ ਗਿਆ ਸੀ।